ਮੋਤੀਆ ਮੁਕਤ ਅਭਿਆਨ ਤਹਿਤ ਜਾਗਰੂਕਤਾ ਵੈਨ ਰਵਾਨਾ

CETARECT
ਮੋਤੀਆ ਮੁਕਤ ਅਭਿਆਨ ਤਹਿਤ ਜਾਗਰੂਕਤਾ ਵੈਨ ਰਵਾਨਾ
ਫਿਰੋਜ਼ਪੁਰ 03 ਦਸੰਬਰ 2021
ਪਜੰਾਬ ਸਰਕਾਰ ਵੱਲੋਂ ਰਾਜ ਵਿੱਚ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਜਾ ਚੁੱਕੇ | ਇਸ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਸਕਰੀਨਿੰਗ ਕੈਂਪ ਲਗਾਏ ਜਾ ਰਹੇ  ਹਨ |
ਇਸੇ ਅਭਿਆਨ ਅਧੀਨ ਸਟੇਟ ਹੈਡਕੁਆਰਟਰ ਵੱਲੋਂ ਭੇਜੀ ਗਈ ਇੱਕ ਜਾਗਰੂਕਤਾ ਵੈਨ ਨੂੰ  ਸਿਵਲ ਹਸਪਤਾਲ ਤੋਂ ਮੈਡੀਕਲ ਅਫਸਰ ਡਾ: ਗੁਰਮੇਜ ਗੋਰਾਇਆ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਅਵਸਰ ਤੇ ਮੁਹਿੰਮ ਇੰਚਾਰਜ ਡਾ: ਰੁਪਿੰਦਰ ਜੋਸਨ, ਨੇਤਰ ਅਫਸਰ ਸੰਦੀਪ ਬਜਾਜ, ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾ, ਏ.ਐਮ.ਓ.ਗੁਰਲਾਲ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਗੁਰਚਰਨ ਸਿੰਘ ਵੀ ਹਾਜ਼ਰ ਸਨ |
ਇਸ ਮੌਕੇ ਸੰਬੋਧਨ ਕਰਦਿਆਂ ਨੇਤਰ ਅਫਸਰ ਸੰਦੀਪ ਬਜਾਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨੇ ਵੱਡੇ ਉਪਰਾਲੇ ਤਹਿਤ ਅੱਖਾਂ ਦੇ ਕੈਂਪ ਲਗਾਏ ਜਾਣਗੇ, ਜਿਸ ਵਿੱਚ ਲੋਕਾਂ ਦੀਆਂ ਅੱਖਾਂ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ 15 ਦਿਨ ਅੰਦਰ ਮੁਫ਼ਤ ਆਪਰੇਸਨ ਕੀਤਾ ਜਾਵੇਗਾ |
ਅਧਿਕਾਰੀ ਨੇ ਕਿਹਾ, ਆਪ੍ਰੇਸਨ ਵਾਲੇ ਲੋਕਾਂ ਲਈ ਰਿਫਰੈਸਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ  ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ | ਦਸੰਬਰ ਮਹੀਨੇ ਵਿੱਚ ਹਰੇਕ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ | ਇਹ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ | ਉਨਾਂ ਜ਼ਿਲਾ ਨਿਵਾਸੀਆਂ ਨੂੰ  ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਉਪਰਾਲੇ ਦਾ ਪੂਰਾ ਲਾਭ ਉਠਾਉਣ

Spread the love