ਬਰਨਾਲਾ, 3 ਦਸੰਬਰ 2021
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ 6 ਦਸੰਬਰ ਨੂੰ ਸ਼ਾਮ 5 ਵਜੇ ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਮਜ਼ਦੂਰ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਹਿਮ ਬੈਠਕ ਰੱਖੀ ਗਈ ਹੈ।
ਹੋਰ ਪੜ੍ਹੋ :-ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਜ਼ਦੂਰ ਯੂਨੀਅਨਾਂ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਪੇਂਡੂ ਅਤੇ ਸ਼ਹਿਰੀ ਮਜ਼ਦੂਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਹੱਕਦਾਰਾਂ ਨੂੰ ਲਾਭ ਦੇਣ ਸਬੰਧੀ ਮੰਗਾਂ ਚੁੱਕੀਆਂ ਗਈਆਂ ਸਨ।
ਇਨ੍ਹਾਂ ਮੰਗਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਇਹ ਬੈਠਕ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਰੱਖੀ ਗਈ ਹੈ।