ਰਾਜ ਪੱਧਰੀ ਮੁਕਾਬਲੇ ‘ਚ ਕਰੇਗੀ ਜ਼ਿਲ੍ਹਾ ਜਲੰਧਰ ਦੀ ਪ੍ਰਤੀਨਿਧਤਾ
ਜਲੰਧਰ, 7 ਦਸੰਬਰ 2021
ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਦ੍ਰਿੜ ਕਰਨ ਲਈ ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ |
ਹੋਰ ਪੜ੍ਹੋ :-ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਨਿਤਿਆਨੰਦ ਯਾਦਵ ਨੇ ਦੱਸਿਆ ਕਿ ਭਾਸ਼ਣ ਮੁਕਾਬਲੇ ਦਾ ਵਿਸ਼ਾ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਭ ਕਾ ਪਰਿਯਾਸ’ ਦੇ ਨਾਲ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਸੀ। ਮੁਕਾਬਲੇ ਵਿੱਚ ਜ਼ਿਲ੍ਹੇ ਦੇ ਸਾਰੇ ਵਿਕਾਸ ਬਲਾਕਾਂ ਦੇ ਕੁੱਲ 33 ਪ੍ਰਤੀਯੋਗੀਆਂ ਨੇ ਲੈਂਦਿਆਂ ਆਪਣੇ ਭਾਸ਼ਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਮੁਕਾਬਲਿਆਂ ਦੀ ਜੱਜਮੈਂਟ ਪ੍ਰੋਫੈਸਰ ਸੰਦੀਪ ਆਹੂਜਾ, ਡਾ. ਭਾਵਨਾ, ਪ੍ਰੋ. ਸਤਪਾਲ ਸਿੰਘ, ਪ੍ਰੋ. ਸੁਰਿੰਦਰਪਾਲ ਮੰਡ ਵੱਲੋਂ ਦਿੱਤੀ ਗਈ ।ਡਾ. ਗੁਰਪਿੰਦਰ ਸਿੰਘ ਸਮਰਾ ਪ੍ਰਿੰਸੀਪਲ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਸਾਰੇ ਪ੍ਰਤੀਯੋਗੀਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ‘ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਆਪਣੀਆਂ ਭਾਵਨਾਵਾਂ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ।
ਮੁਕਾਬਲੇ ਵਿੱਚ ਪੂਨਮ ਕੁਮਾਰੀ, ਹਰਪ੍ਰੀਤ ਸਿੰਘ ਅਤੇ ਪੂਜਾ ਦੇਵੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ, ਜਿਨ੍ਹਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਤਿੰਨੇ ਪੈਨਲਿਸਟਾਂ ਦਾ ਜ਼ਿਲ੍ਹਾ ਯੂਥ ਅਫ਼ਸਰ ਨਿਤਿਆਨੰਦ ਯਾਦਵ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
ਨਿਤਆਨੰਦ ਯਾਦਵ ਨੇ ਦੱਸਿਆ ਕਿ ਮੁਕਾਬਲੇ ਦੀ ਜੇਤੂ ਪੂਨਮ ਕੁਮਾਰੀ ਵੱਲੋਂ ਹੁਣ ਰਾਜ ਪੱਧਰੀ ਮੁਕਾਬਲੇ ਵਿੱਚ ਜਲੰਧਰ ਜ਼ਿਲ੍ਹੇ ਦੀ ਪ੍ਰਤੀਨਿਧਤਾ ਕੀਤੀ ਜਾਵੇਗੀ। ਇਸ ਮੌਕੇ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਸਮੂਹ ਰਾਸ਼ਟਰੀ ਨੌਜਵਾਨ ਵਲੰਟੀਅਰ ਪੂਜਾ, ਨੀਤੂ ਯਾਦਵ, ਪੱਲਵੀ ਸ਼ਰਮਾ, ਰਾਹੁਲ ਕੌਸ਼ਲ, ਕੁਲਵਿੰਦਰ ਸਿੰਘ, ਵਿਸ਼ਾਲ ਸਿੰਘ, ਰੇਖਾ, ਜੋਗਾ, ਸੁਖਜੀਤ ਸਿੰਘ, ਨੀਲਮ, ਗੁਰਜੀਤ ਰਾਮ, ਸੁਖਵੰਤ ਸਿੰਘ, ਰਣਜੀਤ ਸਿੰਘ, ਕਾਜਲ ਆਦਿ ਮੌਜੂਦ ਸਨ।