![BIKRAM SINGH MAJITHA BIKRAM SINGH MAJITHA](https://newsmakhani.com/wp-content/uploads/2021/09/BIKRAM-SINGH-MAJITHA.jpg)
ਅਕਾਲੀ ਦਲ ਦੇ ਦਬਾਅ ਹੇਠ ਭਾਵੇਂ ਨਿਯੁਕਤੀ ਰੱਦ ਹੋਈ ਪਰ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਨਿਯੁਕਤੀ ਕਿਉਂ ਹੋਈ ਤੇ ਬਲਵਿੰਦਰ ਸਿੰਘ ਕੋਟਲਾਬਾਮਾ ਦੀਆਂ ਗਤੀਵਿਧੀਆਂ ਦੀ ਵੀ ਜਾਂਚ ਹੋਵੇ
ਚੰਡੀਗੜ੍ਹ, 7 ਦਸੰਬਰ 2021
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਉਹਨਾਂ ਦੀ ਸਰਕਾਰ ਨੇ ਸਿੱਖਸ ਫਾਰ ਜਸਟਿਸ (ਐਸ ਜੇ ਐਫ) ਦੇ ਆਗੂ ਅਵਤਾਰ ਸਿੰਘ ਪੰਨੂ ਦੇ ਨਜ਼ਦੀਕੀ ਰਿਸ਼ਤੇਵਾਰ ਨੂੰ ਪੰਜਾਬ ਜੈਨਕੋ ਦਾ ਚੇਅਰਮੈਨ ਕਿਉਂ ਨਿਯੁਕਤ ਕੀਤਾ।
ਹੋਰ ਪੜ੍ਹੋ :-ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਲੈਣ ਦੀ ਅਪੀਲ
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਅਕਾਲੀ ਦਲ ਦੇ ਦਬਾਅ ਹੇਠ ਪੰਨੂ ਦੇ ਰਿਸ਼ਤੇਦਾਰ ਬਲਵਿੰਦਰ ਸਿੰਘ ਕੋਟਲਾਬਾਮਾ ਨੁੰ ਪੰਜਾਬ ਜੈਨਕੋ ਦੀ ਚੇਅਰਮੈਨੀ ਤੋਂ ਹਟਾ ਦਿੱਤਾ ਪਰ ਮੁੱਖ ਮੰਤਰੀ ਚੰਨੀ ਦੱਸਣ ਕਿ ਕਿਸ ਦਬਾਅ ਹੇਠ ਉਹਨਾਂ ਨੇ ਇਕ ਦੇਸ਼ ਵਿਰੋਧੀ ਪਰਿਵਾਰ ਨੁੰ ਇਹ ਅਹਿਮ ਅਹੁਦਾ ਦੇ ਕੇ ਨਿਵਾਜਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਗੱਲ ਦਾ ਜਵਾਬ ਦੇਣ ਅਤੇ ਪੰਜਾਬੀਆਂ ਨੂੰ ਦੱਸਣ ਕਿ ਕੀ ਉਹ ਮਾਝਾ ਇਲਾਕੇ ਦੇ ਆਪਣੇ ਵਜ਼ਾਰਤੀ ਸਾਥੀਆਂ ਦੇ ਦਬਾਅ ਹੇਠ ਸਨ ਕਿ ਅਜਿਹੇ ਦੇਸ਼ ਵਿਰੋਧੀ ਪਰਿਵਾਰ ਨੂੰ ਅਹਿਮ ਅਹੁਦਾ ਦਿੱਤਾ ਜਾਵੇ।
ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਬਲਵਿੰਦਰ ਸਿੰਘ ਕੋਟਲਾਬਾਮਾ ਦੀ ਨਿਯੁਕਤੀ ਦੇ ਨਾਲ ਨਾਲ ਉਸਦੀਆਂ ਗਤੀਵਿਧੀਆਂ ਦੀ ਵੀ ਜਾਂਚ ਕਰਵਾਈ ਜਾਵੇ।