ਈਵੀਐਮ ਤੇ ਵੀਵੀਪੈਟ ਮਸ਼ੀਨਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ: ਜ਼ਿਲਾ ਚੋਣ ਅਫਸਰ

sveep pic
ਈਵੀਐਮ ਤੇ ਵੀਵੀਪੈਟ ਮਸ਼ੀਨਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ: ਜ਼ਿਲਾ ਚੋਣ ਅਫਸਰ
ਜ਼ਿਲਾ ਪੱਧਰ ਅਤੇ ਹਲਕਾ ਪੱਧਰ ’ਤੇ ਸਥਾਪਿਤ ਕੀਤੇ ਗਏ ਹਨ ਜਾਗਰੂਕਤਾ ਬੂਥ

ਬਰਨਾਲਾ, 9 ਦਸੰਬਰ 2021

ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਈ.ਵੀ.ਐਮ ਤੇ ਵੀ.ਵੀ. ਪੈਟ ਮਸ਼ੀਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ :-ਨੈਸ਼ਨਲ ਲੋਕ ਅਦਾਲਤ 11 ਦਸੰਬਰ ਨੂੰ ਲਗਾਈ ਜਾਏਗੀ : ਜਿਲ੍ਹਾ ਅਤੇ ਸੈਸ਼ਨ ਜ਼ੱਜ

ਇਹ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਜ਼ਿਲਾ ਪੱਧਰ ਅਤੇ ਹਲਕਾ ਪੱਧਰ ’ਤੇ ਵੋਟਰਾਂ ਨੂੰ ਈਵੀਐਮਜ਼ ਅਤੇ ਵੀਵੀਪੈਟ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਜ਼ਿਲੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਜਿਸ ਦੀ ਸਹੀ ਅਤੇ ਬਿਨਾਂ ਕਿਸੇ ਡਰ, ਲਾਲਚ ਜਾਂ ਭੈਅ ਤੋਂ ਵਰਤੋਂ ਕਰਨੀ ਚਾਹੀਦੀ ਹੈ।

ਇਸ ਦੌਰਾਨ ਤਹਿਸੀਲਦਾਰ ਚੋਣਾਂ ਹਰਜਿੰਦਰ ਕੌਰ ਦੀ ਅਗਵਾਈ ਵਿਚ ਚੋਣ ਅਮਲੇ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕਨਾਪੀ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਗਸੀਰ ਸਿੰਘ, ਜਗਵਿੰਦਰ ਸਿੰਘ ਤੇ ਪੁਲੀਸ ਵਿਭਾਗ ਤੋਂ ਗੁਰਤੇਜ ਸਿੰਘ ਨੇ ਵੋਟਰਾਂ ਨੂੰ ਦੱਸਿਆ ਕਿ ਈਵੀਐਮ ਤੋਂ ਭਾਵ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਹੈ। ਉਨਾਂ ਦੱਸਿਆ ਕਿ ਵੋਟ ਪਾਉਣ ਲਈ ਈਵੀਐਮ ਦੇ ਬੈਲਟ ਯੂਨਿਟ ’ਤੇ ਨੀਲਾ ਬਟਨ ਦਬਾਇਆ ਜਾਵੇ। ਤਸਦੀਕ ਕਰਨ ਲਈ ਵੀਵੀਪੀਏਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰੋ।

ਉਨਾਂ ਦੱਸਿਆ ਕਿ ਵੀਵੀਪੀਏਟੀ, ਈਵੀਐਮ ਨਾਲ ਜੁੜੀ ਇਕ ਮਸ਼ੀਨ ਹੈ ਜਿਸ ਦੇ ਰਾਹੀਂ ਵੋਟਰ ਆਪਣੀ ਵੋਟ ਦੀ ਤਸਦੀਕ ਕਰ ਸਕਦੇ ਹਨ। ਇਸ ਮਸ਼ੀਨ ਰਾਹੀਂ ਲਗਭਗ 7 ਸੈਕਿੰਡ ਲਈ ਉਸ ਉਮੀਦਵਾਰ ਦਾ ਲੜੀ ਨੰਬਰ, ਨਾਂ ਅਤੇ ਚੋਣ ਨਿਸ਼ਾਨ ਵੇਖ ਸਕਦੇ ਹਨ, ਜਿਨਾਂ ਨੂੰ ਉਨਾਂ ਨੇ ਵੋਟ ਪਾਈ ਹੈ। ਇਸ ਤੋਂ ਇਲਾਵਾ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ।

Spread the love