ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ ਤੁਰੰਤ ਆਪਣਾ ਅਸਲਾ ਜਮ੍ਹਾਂ ਕਰਵਾਉਣ-ਜ਼ਿਲ੍ਹਾ ਚੋਣ ਅਫਸਰ

DAVINDER SINGH
ਚੋਣ ਲੜਣ ਵਾਲੇ ਹਰੇਕ ਉਮੀਦਵਾਰ ਲਈ ਖ਼ਰਚਾ ਰਜਿਸਟਰ ਲਗਾਉਣ ਲਾਜ਼ਮੀ-ਖਰਚਾ ਨਿਗਰਾਨ ਸੈੱਲ ਜਿੰਦਲ

ਫਿਰੋਜ਼ਪੁਰ 27 ਦਸੰਬਰ 2021

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਦਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਆਪਣਾ ਅਸਲਾ ਮਿਤੀ 24 ਦਸੰਬਰ 2021 ਤੱਕ ਜਮ੍ਹਾਂ ਕਰਵਾ ਦੇਣ। ਜੇਕਰ ਕਿਸੇ ਅਸਲਾ ਧਾਰਕ ਨੇ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਇਆ ਉਹ ਤੁਰੰਤ ਆਪਣਾ ਅਸਲਾ ਜਮ੍ਹਾਂ ਕਰਵਾਉਣ। ਅਸਲਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ :-ਸਿਵਲ ਸਰਜਨ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

Spread the love