ਚੰਡੀਗੜ੍ਹ, 27 ਦਸੰਬਰ 2021
ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਦੂਹਰਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਤਿੰਨ ਸਾਬਕਾ ਮੇਅਰਾਂ ਨੂੰ ਨਗਰ ਨਿਗਮ ਦੀਆਂ ਚੋਣਾ ਵਿੱਚ ਹਰਾਇਆ, ਤਾਂ ਉਥੇ ਹੀ ਭਾਜਪਾ ਦੇ ਪ੍ਰਸਿੱਧ ਆਗੂ ਸ਼ੀਤਲ ਅੰਗੁਰਲ ਵਾਸੀ ਜਲੰਧਰ ਨੇ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਰਸਮੀ ਤੌਰ ’ਤੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸ਼ੀਤਲ ਅੰਗੁਰਲ ਭਾਜਪਾ ਦੇ ਐਸ.ਸੀ ਮੋਰਚੇ ਦੀ ਕੌਮੀ ਕਾਰਜਕਰਨੀ ਦੇ ਮੈਂਬਰ ਸਨ।
ਹੋਰ ਪੜ੍ਹੋ :-ਭਾਰਤ ਦੀ ਰਾਜਨੀਤੀ ਵਿੱਚ ਸਾਰੇ ਵਾਅਦੇ ਪੂਰੇ ਕਰਨ ਵਾਲੀ ਇੱਕਲੀ ਪਾਰਟੀ ਹੈ ‘ਆਪ’: ਸਤਿੰਦਰ ਜੈਨ
ਰਾਘਵ ਚੱਢਾ ਨੇ ਸ਼ੀਤਲ ਅੰਗੁਰਲ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ਼ੀਤਲ ਅੰਗੁਰਲ ਵੱਲੋਂ ਆਪਣੇ ਸੈਂਕੜੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਵਿੱਚ ਵੱਡਾ ਲਾਭ ਹੋਵੇਗਾ। ਇਸ ਮੌਕੇ ਮੁਕਤਸਰ ਤੋਂ ਵਰਿੰਦਰ ਕੁਮਾਰ ਢੋਸੀਵਾਲ, ਬਠਿੰਡਾ ਦੇ ਉਦਯੋਗਪਤੀ ਅਮਰਜੀਤ ਸਿੰਘ ਮਹਿਤਾ, ਮੁਕਤਸਰ ਤੋਂ ਐਡਵੋਕੇਟ ਇੰਦਰਜੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।