ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ – ਸੋਨੀ

OP SONI
ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ - ਸੋਨੀ
ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਜੋੜ੍ਹਿਆ ਜਾਵੇਗਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ
ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 1 ਜਨਵਰੀ 2022

ਪੰਜਾਬ ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਿਹਤ ਵਿਭਾਗ ਵਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਇਸ ਲਹਿਰ ਨਾਲ ਨਿਪਟਣ ਲਈ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਕੈਮਿਸਟ ਐਸ਼ੋਸੀਏਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਕੈਲੰਡਰ-2022 ‘ਬਲਿਹਾਰੀ ਕੁਦਰਤਿ ਵਸਿਆ’ ਕੀਤਾ ਜਾਰੀ

ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਟੀਕੇ ਦੀ ਦੂਜੀ ਡੋਜ ਲਗਾ ਰਹੀਆਂ ਹਨ। ਉਨਾਂ ਦੱਸਿਆ ਕਿ 85 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਦੀ ਪਹਿਲੀ ਡੋਜ ਅਤੇ 46 ਫੀਸਦੀ ਤੋਂ ਜਿਅਦਾ ਕੋਰੋਨਾ ਦੀ ਦੂਜੀ ਡੋਜ ਲੈ ਲਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚ 100 ਫੀਸਦੀ ਲੋਕਾਂ ਨੂੰ ਕੋਰੋਨਾ ਦੀ ਡੋਜ ਦੇਣ ਲਈ ਸਿਹਤ ਵਿਭਾਗ ਘਰ ਘਰ ਦਸਤਕ ਦੇ ਰਿਹਾ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਿਆ ਜਾ ਸਕੇ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਦੂਜੀ ਡੋਜ ਲਗਵਾਉਣ ਲਈ ਅੱਗੇ ਆਉਣ ਤਾਂ ਜੋ ਇਸ ਬਿਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।

ਸ੍ਰੀ ਸੋਨੀ ਨੇ ਦੱਸਿਆ ਕਿ ਰਾਜ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟਿਸ ਜਾਰੀ ਹੋ ਚੁੱਕਾ ਹੈਜਿਸ ਨਾਲ ਪੰਜਾਬ ਵਿੱਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫ਼ਤ ਇਲਾਜ ਸਰਕਾਰੀ ਜਾਂ ਪੰਜੀਕ੍ਰਿਤ ਗੈਰ ਸਰਕਾਰੀ ਹਸਪਤਾਲਾਂ ਤੋਂ ਕਰਵਾ ਸਕੇਗਾ।  ਉਨਾਂ ਦੱਸਿਆ ਕਿ ਇਸ ਤੇ 1200 ਕਰੋੜ ਰੁਪਏ ਖਰਚ ਆਉਣਗੇ।

ਸ੍ਰੀ ਸੋਨੀ ਨੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੌਰਾਨ ਤੁਹਾਡੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਕੋਰੋਨਾ ਦੀ ਪਹਿਲੀ ਅਤੇ ਦੂਜੀ ਲੜਾਈ ਤੁਹਾਡੇ ਸਹਿਯੋਗ ਨਾਲ ਜਿੱਤੀ ਜਾ ਸਕੀ ਹੈ। ਸ੍ਰੀ ਸੋਨੀ ਨੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀਆਂ ਦਵਾਈਆਂ ਨੂੰ ਨਾ ਵੇਚਿਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਦਿੱਤੀਆਂ ਜਾਣ।  ਉਪ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਘਰ ਦੇ ਦਰਵਾਜੇ ਤੁਹਾਡੇ ਲਈ 24 ਘੰਟੇ ਖੁਲ੍ਹੇ ਹਨ। ਉਨਾਂ ਦੱਸਿਆ ਕਿ ਉਦਯੋਗਪਤੀਆਂ ਅਤੇ ਮੈਡੀਕਲ ਇੰਡਸਰਟੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧ 40 ਹਜ਼ਾਰ ਕੇਸ ਵਾਪਿਸ ਲੈ ਲਏ ਹਨਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ 7 ਕਿਲੋਵਾਟ ਤੱਕ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਇਸਦੇ ਨਾਲ ਹੀ 2 ਕਿਲੋਵਾਟ ਤੱਕ ਦੇ ਲੋਡ ਵਾਲਿਆਂ ਦੇ ਸਾਰੇ ਬਕਾਏ ਮਾਫ਼ ਕਰ ਦਿੱਤੇ ਗਏ ਹਨ।

ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ ਨੇ ਵਿਸ਼ਵਾਸ਼ ਦਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ਼ ਹਨ ਅਤੇ ਮਾਰਕਿਟ ਵਿੱਚ ਕਿਸੇ ਨੂੰ ਵੀ ਨਸ਼ਿਆਂ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਵਲੋਂ ਸ੍ਰੀ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲਕੌਂਸਲਰ ਵਿਕਾਸ ਸੋਨੀਕੌਂਸਲਰ ਸ੍ਰੀਮਤੀ ਰਾਜਬੀਰ ਕੌਰਸਿਵਲ ਸਰਜਨ ਡਾ. ਚਰਨਜੀਤ ਸਿੰਘਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠਸ੍ਰੀ ਸਮੀਰ ਜੈਨਸ੍ਰੀ ਪਰਜੀਤ ਸਿੰਘ ਚੋਪੜਾਸ੍ਰੀ ਰਾਜੀਵ ਕਪੂਰਸ੍ਰੀ ਰਾਕੇਸ਼ ਦੁੱਗਲਸ੍ਰੀ ਮਨਜੀਤ ਸੂਦਅਮਨਦੀਪ ਸੂਦਸ੍ਰੀ ਕਰਨ ਸਚਦੇਵਾਸ੍ਰੀ ਵਿਵੇਕ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

ਕੈਪਸ਼ਨ : ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ ਨੇ ਉਪ ਮੁੱਖ ਪੰਜਾਬ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ।

ਉਪ ਮੁੱਖ ਪੰਜਾਬ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ

Spread the love