ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ

VARINDER SHARMA
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ
ਵਿਧਾਨ ਸਭਾ ਚੋਣਾਂ-2022
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਸਬੰਧੀ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ
ਕਿਹਾ ! ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ, ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ
ਲੁਧਿਆਣਾ 03 ਜਨਵਰੀ 2022
ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਸਬੰਧੀ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਜਗਰਾਓ) ਡਾ. ਨਯਾਨ ਜੱਸਲ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਅੰਜੂ ਬਾਲਾ ਅਤੇ ਡੀ.ਡੀ.ਐਫ.ਏ. ਪਿਊਸ਼ ਗੋਇਲ ਮੌਜੂਦ ਸਨ।

ਹੋਰ ਪੜ੍ਹੋ :-80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨਾਂ ਨੂੰ ਮਿਲਣਗੀਆਂ ਗਈਆਂ ਚੋਣਾਂ ਵਾਲੇ ਦਿਨ ਵਿਸ਼ੇਸ਼ ਸਹੂਲਤਾਂ – ਪ੍ਰੋ ਅਨਟਾਲ

ਡਿਪਟੀ ਕਮਿਸ਼ਨਰ ਲੁਧਿਆਣਾ ਨੇ ਈ.ਆਰ.ਓਜ਼ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਕਿਸੇ ਵੀ ਸਮੇਂ ਲੱਗ ਸਕਦਾ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਪੋਲਿਸ ਸਟੇਸ਼ਨ ਵੱਧ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਹਰੇਕ ਪੋਲਿੰਗ ਸਟੇਸ਼ਨ ‘ਤੇ 1200 ਤੋਂ ਵੱਧ ਵੋਟਰ ਨਹੀਂ ਹੋਣਗੇ। ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਜ਼ਿਲ੍ਹਾ ਲੁਧਿਆਣਾ ਅੰਦਰ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਸਿਵਲ ਸਰਜਨ ਲੁਧਿਆਣਾ ਨੂੰ ਹਦਾਇਤ ਕੀਤੀ ਕਿ ਉਹ ਕੋਵਿਡ ਦੀ ਆਉਣ ਵਾਲੀ ਲਹਿਰ ਤੋਂ ਬਚਾਅ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ।
ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਸਮੂਹ ਐਸ.ਡੀ.ਐਮ. ਅਤੇ ਈ.ਆਰ.ਓਜ਼ ਅਤੇ ਅਫਸਰ ਸਾਹਿਬਾਨ  ਨੂੰ ਕਿਹਾ ਕਿ ਲੁਧਿਆਣਾ ਵਿੱਚ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।
Spread the love