ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾ ਕੇ ਜਨਤਾ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ : ਜਗਦੀਪ ਚੀਮਾ  

ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾ ਕੇ ਜਨਤਾ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ : ਜਗਦੀਪ ਚੀਮਾ  
ਫਤਿਹਗੜ੍ਹ ਸਾਹਿਬ 5 ਜਨਵਰੀ 2022
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਜਨਤਾ ਲਈ ਜਾਰੀ ਕੀਤੇ ਗਏ 13 ਨੁਕਾਤੀ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨਿਵਾਸੀ  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਣ ।

ਹੋਰ ਪੜ੍ਹੋ :-ਅਜੈ ਸ਼ਰਮਾ ਪੰਜਾਬ ਐਗਰੋ ਫੂਡਗ੍ਰੇਨਜ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਤੇ ਹਲਕਾ ਉਮੀਦਵਾਰ   ਜਗਦੀਪ ਸਿੰਘ ਚੀਮਾ ਨੇ  ਹਲਕਾ ਫ਼ਤਹਿਗਡ਼੍ਹ ਸਾਹਿਬ ਦੇ ਪਿੰਡ ਝਿੰਜਰਾਂ ਵਿਖੇ ਜੁੜੀ ਜਨ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਜੋ ਪੰਜਾਬ ਨਿਵਾਸੀਆਂ ਲਈ ਸਹੂਲਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਦਿੱਤੀਆਂ ਗਈਆਂ ਹਨ ਉਹ ਬਾਕੀ  ਵਿਰੋਧੀ ਪਾਰਟੀਆਂ ਦੀ ਸੋਚ ਤਕ ਹੀ ਸੀਮਤ ਨਹੀਂ ਹਨ  । ਜਥੇਦਾਰ ਚੀਮਾ ਨੇ  ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਉਨ੍ਹਾਂ ਵੱਲੋਂ  ਇੱਕ ਇੱਕ ਵਾਰ ਆਪਣੇ ਜਨ ਸੰਪਰਕ ਮੁਹਿੰਮ ਨੂੰ ਪੂਰਾ ਕਰ ਲਿਆ ਗਿਆ ਹੈ  ਜਿਸ ਤੋਂ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਕੋਲੋਂ  ਭਰਵਾਂ ਸਮਰਥਨ ਤੇ ਸਹਿਯੋਗ ਦੇਖਣ ਨੂੰ ਮਿਲਿਆ ।
ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦਿਆਂ ਹੀ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਜਾਰੀ ਕੀਤਾ ਜਾਵੇਗਾ, ਕਿਉਂਕਿ ਜੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋਕ ਭਲਾਈ ਤੇ ਹਿਤੈਸ਼ੀ ਸਕੀਮਾਂ ਜਾਰੀ ਕੀਤੀਆਂ ਗਈਆਂ ਸਨ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਆਪਣੀ ਸੱਤਾ ਵਿਚ ਆਉਂਦਿਆਂ ਹੀ ਬੰਦ ਕਰਕੇ ਰੱਖ ਦਿੱਤਾ ਸੀ  । ਜਥੇਦਾਰ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਨਿਵਾਸੀ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ ਕਿਉਂਕਿ ਜੋ ਅਕਾਲੀ ਦਲ ਵੱਲੋਂ ਜਨਤਾ ਨੂੰ ਵਾਅਦਿਆਂ ਅਨੁਸਾਰ ਕਿਹਾ ਜਾਂਦਾ ਹੈ ਉਸ ਨੂੰ ਹਰ ਹੀਲੇ ਪੂਰਾ ਕੀਤਾ ਜਾਂਦਾ ਹੈ  ।
ਇਸ ਮੌਕੇ ਤੇ  ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਗੁਰਮੀਤ ਸਿੰਘ ਸੋਨੂੰ ਚੀਮਾ, ਹਰਪ੍ਰੀਤ ਸਿੰਘ ਰਿਚੀ,  ਬਿਕਰਮਜੀਤ ਸਿੰਘ ਝਿੰਜਰ, ਸੁਖਪਾਲ ਸਿੰਘ ਝਿੰਜਰ, ਦਵਿੰਦਰ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਧਰਮ ਸਿੰਘ, ਅਮਰਜੀਤ ਸਿੰਘ, ਗੁਰਚਰਨ ਸਿੰਘ, ਮਲਕੀਤ ਸਿੰਘ, ਅਮਰਿੰਦਰ ਸਿੰਘ, ਨਾਜਰ ਸਿੰਘ,  ਹਰਪਾਲ ਸਿੰਘ, ਬਿਕਰਮਜੀਤ ਸਿੰਘ ਸਮੇਤ ਹੋਰ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ  ।
ਪਿੰਡ ਝਿੰਜਰ ਵਿਖੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਨਗਰ ਨਿਵਾਸੀ ।
Spread the love