ਪਟਿਆਲਾ, 7 ਜਨਵਰੀ 2022
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 8 ਜਨਵਰੀ ਤੋਂ 15 ਜਨਵਰੀ ਤੱਕ ਸਵਰਾਜ ਇੰਜਣ ਲਿਮਟਿਡ ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋ ਵੋਟਰ ਜਾਗਰੂਕਤਾ ਲਈ ਹਸਤਾਖਰ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਜਿਸ ਵਿੱਚ ਅਪ੍ਰੈਟਸ਼ਿਪ ਲਈ ਆਈ.ਟੀ.ਆਈ. ਮਸ਼ੀਨਿਸ਼ਟ, ਟਰਨਰ, ਟਰੈਕਟਰ ਮਕੈਨਿਕ, ਮਕੈਨਿਕ ਮੋਟਰ ਵਹੀਕਲ, ਡੀਜ਼ਲ ਮਕੈਨਿਕ, ਫੀਟਰ ਅਤੇ ਡਿਪਲੋਮਾ ਮਕੈਨੀਕਲ ਅਤੇ ਆਟੋ ਮੋਬਾਇਲ ਇੰਜੀਨੀਅਰ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ 18 ਤੋਂ 26 ਸਾਲ ਦੇ ਮੁੰਡੇ ਅਤੇ ਕੁੜੀਆਂ ਦੋਵੇਂ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਕਿਹਾ ਕਿ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਸਵਰਾਜ ਇੰਜਣ ਲਿਮਟਿਡ ਪਲਾਟ ਨੰਬਰ 2 ਇੰਡਸਟਰੀਅਲ ਏਰੀਆ, ਫ਼ੇਜ਼-9, ਮੋਹਾਲੀ ਵਿਖੇ 8 ਤੋਂ 15 ਜਨਵਰੀ ਤੱਕ ਪਹੁੰਚ ਕਰ ਸਕਦੇ ਹਨ।