ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਵਲੋਂ ਰਾਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
ਪੰਜਾਬ ਵਿਧਾਨ ਸਭਾ ਚੋਣਾਂ-2022
ਉਮੀਦਵਾਰਾਂ ਦੇ ਖਰਚੇ ਦੀ ਸੀਮਾ 40 ਲੱਖ ਰੁਪਏ ਕੀਤੀ-ਵਿਸ਼ੇਸ ਖਰਚਾ ਨਿਰਗਾਨ ਰੱਖਣਗੇ ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ
ਚੋਣਾਂ ਵਿਚ ਦਿਵਿਆਂਗ ਵੋਟਰਾਂ, 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਅਤੇ ਕੋਵਿਡ-19 ਤੋਂ ਪ੍ਰਭਾਵਿਤ ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਦਿੱਤੀ ਜਾਵੇਗੀ

ਗੁਰਦਾਸਪੁਰ, 10 ਜਨਵਰੀ 2022

ਭਾਰਤੀ ਚੋਣ ਕਮਿਸ਼ਨ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖਰਚਿਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ਉੱਤੇ ਵੱਧ ਤੋਂ ਵੱਧ 40 ਲੱਖ ਰੁਪਏ ਹੀ ਖਰਚ ਕਰ ਸਕੇਗਾ, ਪਹਿਲਾਂ ਇਹ ਹੱਦ 28 ਲੱਖ ਰੁਪਏ ਮਿਥੀ ਗਈ ਸੀ, ਜੋ ਕਿ ਹੁਣ ਵਧਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਸਮੂਹ ਰਾਜਸੀ ਪਾਰਟੀਆਂ ਦੇ ਪ੍ਰਤੀਨਿਧਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਸੀ.ਪੀ.ਆਈ (ਐਮ) ਤੋਂ ਅਮਰਜੀਤ ਸਿੰਘ ਸੈਣੀ, ਸ਼ਰੋਮਣੀ ਅਕਾਲੀ ਦਲ ਤੋਂ ਹਰਵਿੰਦਰ ਸਿੰਘ, ਭਾਜਪਾ ਤੋਂ ਵਿਜੇ ਕੁਮਾਰ, ਆਪ ਤੋਂ ਕਸ਼ਮੀਰ ਸਿੰਘ. ਬਸਪਾ ਤੋਂ ਮਹਿੰਦਰ ਸਿੰਘ, ਕਾਂਗਰਸ ਪਾਰਟੀ ਤੋਂ ਗੁਰਵਿੰਦਰ ਲਾਲਾ ਅਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਮੋਜੂਦ ਸਨ।

ਹੋਰ ਪੜ੍ਹੋ :-ਕਾਂਗਰਸ, ਬਾਦਲਾਂ ਅਤੇ ਭਾਜਪਾ ਨੇ ਲੋਕ ਮੁੱਦਿਆਂ ‘ਤੇ ਸਿਰਫ਼ ਰਾਜਨੀਤੀ ਕੀਤੀ ਹੈ, ਕੰਮ ਤਾਂ ਆਮ ਆਦਮੀ ਪਾਰਟੀ ਹੀ ਕਰਦੀ ਹੈ : ਹਰਪਾਲ ਸਿੰਘ ਚੀਮਾ

ਮੀਟਿੰਗ ਦੌਰਾਨ ਜ਼ਿਲਾ ਚੋਣ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਵਿਚ ਉਮੀਦਵਾਰਾਂ ਵਲੋ ਕੀਤੇ ਜਾਂਦੇ ਬੇਹਤਾਸ਼ਾ ਖਰਚੇ ਨੂੰ ਘੱਟ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿ ਰੈਲੀਆਂ, ਪ੍ਰਚਾਰ ਸਮੱਗਰੀ, ਇਸ਼ਤਿਹਾਰਬਾਜ਼ੀ, ਗੱਡੀਆਂ ਅਤੇ ਚੋਣ ਲਈ ਜਰੂਰੀ ਫੁਟਕਲ ਕੰਮਾਂ ਉੱਤੇ ਹੀ ਖਰਚ ਕਰ ਸਕਣਗੇ। ਇਸ ਲਈ ਉਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਇਕ ਦਿਨ ਪਹਿਲਾਂ ਆਪਣੇ ਨਾਮ ਉੱਤੇ ਜਾਂ ਆਪਣੇ ਚੋਣ ਏਜੰਟ ਨਾਲ ਸਾਂਝਾ ਬੈਂਕ ਜਾਂ ਪੋਸਟਲ ਖਾਤਾ ਖੁੱਲ੍ਹਵਾਉਣਾ ਹੋਵੇਗਾ। ਉਮੀਦਵਾਰ ਸਾਰਾ ਚੋਣ ਖਰਚਾ ਇਸ ਖਾਤੇ ਵਿਚੋ ਕਰ ਸਕਣਗੇ। 10 ਹਜ਼ਾਰ ਰੁਪਏ ਤਕ ਦੀ ਅਦਾਇਗੀ ਨਗਦੀ ਕੀਤੀ ਜਾ ਸਕੇਗੀ ਜਦਕਿ ਇਸ ਤੋ ਵੱਧ ਰਾਸ਼ੀ ਚੈੱਕ ਰਾਹੀ ਕਰਨੀ ਪਵੇਗੀ।

ਜ਼ਿਲ੍ਹਾ ਚੋਣ ਅਫਸਰ ਨੇ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵੋਟਾਂ ਲਈ ਗੈਰਕਾਨੂੰਨੀ ਤਰੀਕੇ ਜਿਵੇਂ ਕਿ ਸ਼ਰਾਬ ਅਤੇ ਨਸ਼ਿਆਂ ਦੀ ਵੰਡ, ਨਗਦੀ ਦੀ ਵੰਡ, ਤੋਹਫਿਆਂ ਦੀ ਵੰਡ ਆਦਿ ਨਾ ਕੀਤੀ ਜਾਵੇ। ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚੇ ’ਤੇ ਨਿਗਰਾਨੀ ਰੱਖਣ ਲਈ ਜਿਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ ਖਰਚਾ ਨਿਗਰਾਨ ਭੇਜੇ ਜਾਣਗੇ, ਉਥੇ ਹੀ ਸਥਾਨਕ ਪੱਧਰ ਉੱਤੇ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਮੀਦਵਾਰਾਂ ਵਲੋਂ ਜੋ ਵੀ ਖਰਚਾ ਕੀਤਾ ਜਾਵੇਗਾ, ਉਸਦਾ ਵੇਰਵਾ ਰੋਜ਼ਾਨਾ ਖਰਚਾ ਰਜਿਸਟਰ ਵਿਚ ਦਰਜ ਕਰਨਾ ਪਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਵਲੋਂ ਗੁਪਤ ਰਜਿਸਟਰ ਵਿਚ ਵੀ ਇਹੀ ਖਰਚਾ ਦਰਜ ਕੀਤਾ ਜਾਵੇਗਾ। ਦੋਵੇਂ ਰਜਿਸਟਰਾਂ ਦਾ ਖਰਚਾ ਆਪਸ ਵਿਚ ਮੇਲ ਖਾਣਾ ਚਾਹੀਦਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਨਤੀਜਾ ਆਉਣ ਤਕ ਦੇ ਸਾਰੇ ਖਰਚੇ ਦੇ ਬਿੱਲ ਅਤੇ ਵਾਊਚਰ ਸੰਭਾਲ ਕੇ ਰੱਖਣੇ ਪੈਣਗੈ। ਹਰੇਕ ਖਰਚੇ ਦੀ ਪ੍ਰਵਾਨਗੀ ਸਬੰਧਤ ਰਿਟਰਨਿੰਗ ਅਫਸਰ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨਾਂ ਕਿਹਾ ਕਿ ਸਾਰਾ ਖਰਚਾ ਚੋਣ ਕਮਿਸ਼ਨ ਵਲੋ ਤੈਅ ਰੇਟਾਂ ਅਨੁਸਾਰ ਹੀ ਬੁੱਕ ਕੀਤਾ ਜਾਵੇ। ਖਰਚਾ ਨਿਗਰਾਨ ਪੂਰੀ ਚੋਣ ਪ੍ਰਕਿਰਿÇਆ ਦੌਰਾਨ ਖੁਦ ਤਿੰਨ ਵਾਰ ਹਰੇਕ ਉਮੀਦਵਾਰ ਦਾ ਚੋਣ ਖਰਚਾ ਰਜਿਸਟਰ ਚੈੱਕ ਕਰਨਗੇ। ਉਨਾਂ ਸਮੂਹ ਰਾਜਸੀ ਪਾਰਟੀਆਂ ਦੇ ਨਮੁਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ , ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।

ਮੀਟੰਗ ਦੌਰਾਨ ਆਦਰਸ਼ ਚੋਣ ਜ਼ਾਬਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਜਿਸ ਤਹਿਤ ਦੱਸਿਆ ਕਿ ਕਿ ਕੋਈ ਰਾਜਸੀ ਪਾਰਟੀ ਜਾਂ ਉਮੀਦਵਾਰ ਵਲੋ ਕਿਸੇ ਦੂਜੇ ਉਮੀਦਵਾਰ ਦੀ ਨਿੱਜੀ ਜ਼ਿੰਦਗੀ ਉੱਤੇ ਸੱਟ ਨਹੀਂ ਮਾਰੀ ਜਾ ਸਕੇਗੀ। ਜਾਤ, ਧਰਮ, ਰੰਗ, ਲਾਲਚ ਦੇ ਸਿਰ ਉੱਤ ਵੋਟਾਂ ਨਹੀਂ ਮੰਗੀਆਂ ਜਾ ਸਕਣਗੀਆਂ। ਹਰੇਕ ਰਾਜਸੀ ਸਰਗਰਮੀ ਲਈ ਅਗਾਂਊਂ ਪ੍ਰਵਨਾਗੀ ਲੈਣੀ ਪਵੇਗੀ। ਡੋਰ ਟੂ ਡੋਰ ਚੋਣ ਪ੍ਰਚਾਰ ਲਈ ਵੀ ਸਿਰਫ 5 ਵਿਅਕਤੀ ਹੀ ਜਾ ਸਕਦੇ ਹਨ। ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀ ਕੀਤੀ ਜਾ ਸਕਦੀ। ਅਜਿਹਾ ਕੋਈ ਵੀ ਕੰਮ ਨਹੀਂ ਕੀਤਾ ਜਾਣਾ ਚਾਹੀਦਾ , ਜਿਸ ਨਾਲ ਸਮਾਜਿਕ ਭਾਈਚਾਰਾ ਅਤੇ ਸਦਭਾਵਨਾ ਦਾ ਮਾਹੋਲ ਖਰਾਬ ਹੋਵੇ। ਚੋਣ ਜ਼ਾਬਤਾ ਖਤਮ ਹੋਣ ਤਕ ਆਪਣਾ ਹਰ ਤਰਾਂ ਦਾ ਅਸਲਾ ਨੇੜਲਾ ਪੁਲਿਸ ਸਟੇਸ਼ਨ ਵਿਚ ਜਮ੍ਹਾ ਕਰਵਾਇਆ ਜਾਵੇ। ਉਨਾਂ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਸਖ਼ਤੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਕੀਤੀ ਮਿਲਣੀ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਚੋਣਾਂ ਦੀ ਨੋਟੀਫਿਕੇਸ਼ਨ 21 ਜਨਵਰੀ 2022 ਨੂੰ ਜਾਰੀ ਕੀਤਾ ਜਾਵੇਗਾ। ਨਮਾਜ਼ਦਗੀਆਂ ਦਾਖਲ ਕਰਨ ਲਈ ਆਖਰੀ ਮਿਤੀ 28 ਜਵਨਵਰੀ 2022 ਹੈ। ਨਾਮਜ਼ਦਗੀਆਂ ਦੀ ਜਾਂਚ 29 ਜਨਵਰੀ ਨੂੰ ਹੋਵੇਗੀ ਅਤੇ 31 ਜਨਵਰੀ ਤਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਾਂ 14 ਫਰਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਕੋਵਿਡ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਨੂੰ ਆਨ ਲਾਈਨ ਨਾਮਜ਼ਦਗੀ ਦਾਖਲ ਕਰਨ ਦੀ ਸਹੂਲਤ ਦਿੱਤੀ ਗਈ ਹੈ। ਚੋਣ ਕਮਿਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 15 ਜਨਵਰੀ 2022 ਤਕ ਸਿਆਸੀ ਰੈਲੀਆਂ, ਰੋਡ ਸ਼ੋਅ, ਪੈਦਲ ਯਾਤਰਾਵਾਂ, ਜਲੂਸਾਂ ’ਤੇ ਪੂਰਨ ਪਾਬੰਦੀ ਲਗਾਈ ਹੈ। ਗਲੀਆਂ ਮੁਹੱਲਿਆਂ ਵਿਚ ਕੋਈ ਵੀ ਇਕੱਠ ਨਹੀਂ ਹੋਵੇਗਾ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਵਿਚ ਕੁਲ 12 ਲੱਖ 72 ਹਜ਼ਾਰ 64 ਵੋਟਰ ਹਨ। ਜਿਨਾਂ ਵਿਚੋਂ 671079 ਮਰਦ ਅਤੇ 600958 ਔਰਤਾਂ, 27 ਕਿੰਨਰ, 10416 ਦਿਵਿਆਂਗ ਵੋਟਰ, 396 ਪਰਵਾਸੀ ਵੋਟਰ ਅਤੇ 17596 ਨੋਜਵਾਨ (18-19) ਵੋਟਰ ਹਨ। ਸਰਵਿਸ ਵੋਟਰਾਂ ਦੀ ਗਿਣਤੀ 16661 ਹੈ। ਉਨਾਂ ਦੱਸਿਆ ਕਿ ਇਸ ਵਾਰ ਚੋਣਾਂ ਵਿਚ ਦਿਵਿਆਂਗ ਵੋਟਰਾਂ, 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਅਤੇ ਕੋਵਿਡ-19 ਤੋਂ ਪ੍ਰਭਾਵਿਤ ਵੋਟਰਾਂ ਨੂੰ ਪੋਸਟਲ ਬੈਲਟ ਦੀ ਸੁਵਿਧਾ ਦਿੱਤੀ ਜਾਵੇਗੀ। ਜਿਲੇ ਵਿਚ ਕੁਲ 1554 ਪੋਲਿੰਗ ਸਟੇਸ਼ਨ ਹਨ। ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣਾਂ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਐਕਸਪੈਂਡੀਚਰ ਮੋਨਟਰਿੰਗ ਟੀਮਾਂ ਸਥਾਪਤ ਕੀਤੀਆਂ ਗਈਆਂ ਹਨ। ਇਹ ਟੀਮਾਂ ਨਗਦੀ, ਸ਼ਰਾਬ ਅਤੇ ਨਸ਼ੀਲੇ ਪਦਾਰਸ਼ ਵਾਲੀਆਂ ਗੱਡੀਆਂ ਦੀ ਖੋਜ ਕਰਨਗੀਆਂ। ਜਿਲੇ ਅੰਦਰ ਫਲਾਈਇੰਗ ਸੁਕੈਅਡ ਟੀਮਾਂ, ਫਲਾਇੰਗ ਸੁਕੈਅਡ ਸੀ-ਵਿਜ਼ਲ, ਸਟੇਟਿਕ ਸਰਵੇਲੈਂਸ ਟੀਮਾਂ, ਅਕਾਊਟਿੰਗ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀÇਊਗ ਟੀਮਾਂ, ਲਿੱਕਰ ਮੋਨਟਰਿੰਗ ਟੀਮਾਂ ਤੇ ਸਹਾਇਕ ਖਰਚਾ ਆਬਜਰਵਰ ਤਾਇਨਾਤ ਕੀਤੇ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਨਾਲ ਸਬੰਧਤ ਕਿਸੇ ਵੀ ਤਰਾਂ ਦੀ ਜਾਣਕਾਰੀ ਅਤੇ ਸ਼ਿਕਾਇਤ ਆਦਿ ਦਰਜ ਕਰਵਾਉਣ ਲਈ ਜ਼ਿਲਾ ਹੈੱਡ ਕੁਆਟਰ ਅਤੇ ਸਮੂਹ ਵਿਧਾਨ ਸਭਾ ਚੋਣਾਂ ਹਲਕਿਆਂ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਜਿਸ ਲਈ ਹਰਜਿੰਦਰ ਸਿੰਘ ਸੰਧੂ ਡੀਡੀਪੀਓ (95011-46000) ਨੂੰ ਨੋਡਲ ਅਫਸਰ ਅਤੇ ਸੁਰਿੰਦਰ ਕੁਮਾਰ ਜ਼ਿਲ੍ਹਾ ਟਾਊਨ ਪਲੈਨਰ ਗੁਰਦਾਸਪੁਰ (88377-82375) ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੋਟਰ ਹੈਲਪ ਲਾਈਨ ਨੰਬਰ 1950 ਉੱਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Spread the love