ਫਾਜ਼ਿਲਕਾ, 11 ਜਨਵਰੀ 2022
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਦੀ ਅਗਵਾਈ ਵਿਚ ਅੱਜ਼ ਇੱਥੇ ਗਣਤੰਤਰ ਦਿਵਸ ਮਨਾਉਣ ਸਬੰਧੀ ਬੈਠਕ ਹੋਈ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਗਣਤੰਤਰ ਦਿਵਸ ਦੇ ਸਮਾਗਮ ਆਦਰਸ਼ ਚੋਣ ਜਾਬਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ।
ਹੋਰ ਪੜ੍ਹੋ :-ਚੋਣ ਕਮਿਸ਼ਨ ਵੱਲੋਂ ਇਲੈਕਟ੍ਰੋਨਿਕ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਲਈ ਪੂਰਵ ਪ੍ਰਵਾਨਗੀ ਲਾਜਮੀ ਕੀਤੀ
ਉਨ੍ਹਾਂ ਨੇ ਇਸ ਮੌਕੇ ਸਾਰੇ ਸਬੰਧਤ ਵਿਭਾਗਾਂ ਨੂੰ ਗਣਤੰਤਰ ਦਿਵਸ ਦੀਆਂ ਤਿਆਰੀਆਂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ, ਪਾਰਕਿੰਗ ਆਦਿ ਦੇ ਪ੍ਰਬੰਧ ਕੀਤੇ ਜਾਣ ਅਤੇ ਪ੍ਰੇਡ ਦਾ ਪ੍ਰਬੰਧ ਕੋਵਿਡ ਪ੍ਰੋਟੋਕਾਲ ਅਨੁਸਾਰ ਹੀ ਹੋਵੇਗਾ। ਉਨ੍ਹਾਂ ਨੇ ਬੀਐਂਡ ਆਰ ਵਿਭਾਗ ਨੂੰ ਜਰੂਰਤ ਅਨੁਸਾਰ ਬੈਰੀਕੇਟਿੰਗ ਲਗਾਉਣ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਸਫਾਈ ਵਿਵਸਥਾ ਕਰਨ ਲਈ ਕਿਹਾ ਗਿਆ।
ਸਿਵਲ ਸਰਜਨ ਨੂੰ ਕੋਵਿਡ ਪ੍ਰੋਟੋਕਾਲ ਤਹਿਤ ਸਮਾਗਮ ਵਾਲੀ ਥਾਂ ਤੇ ਮਾਸਕ, ਸੈਨੀਟਾਈਜਰ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਕਿਹਾ ਗਿਆ।
ਇਸ ਮੌਕੇ ਡੀਐਸਪੀ ਗੁਰਦੀਪ ਸਿੰਘ, ਤਹਿਸੀਲਦਾਰ ਆਰ ਕੇ ਅਗਰਵਾਲ, ਜਿ਼ਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ ਆਦਿ ਵੀ ਹਾਜਰ ਸਨ।