ਤਪਾ/ਭਦੌੜ, 20 ਜਨਵਰੀ
ਜ਼ਿਲਾ ਚੋਣ ਅਫਸਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ 102 ਭਦੌੜ, 103 ਬਰਨਾਲਾ ਤੇ 104 ਮਹਿਲ ਕਲਾਂ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੋਵਿਡ ਸਬੰਧੀ ਨਿਰਦੇਸ਼ਾਂ ਤਹਿਤ ਗਤੀਵਿਧੀਆਂ ਅਤੇ ਵਰਚੂਅਲ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ
ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਰਿਟਰਨਿੰਗ ਅਫਸਰ ਭਦੌੜ ਸਿਮਰਪ੍ਰੀਤ ਕੌਰ ਅਤੇ ਸਹਾਇਕ ਨੋਡਲ ਅਫਸਰ ਸਵੀਪ ਜਗਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜਿੱਥੇ 18 ਸਾਲ ਦੇ ਜਾਂ ਵੱਧ ਉਮਰ ਦੇ ਵਿਦਿਆਰਥੀਆਂ/ਨੌਜਵਾਨਾਂ ਨੂੰ ਜ਼ੂਮ ਮੀਟਿੰਗਾਂ ਰਾਹੀਂ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਬੂਥ ਪੱਧਰ ’ਤੇ ਵੀ ਵੋਟਰਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਇਸ ਤਹਿਤ ਵਿਧਾਨ ਸਭਾ ਹਲਕਾ ਭਦੌੜ ਦੇ ਪੋਲਿੰਗ ਬੂਥਾਂ ’ਤੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਤੇ ਭੈਅ ਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਨਾਂ ਦੱਸਿਆ ਕਿ ਭਦੌੜ ਹਲਕੇ ਅਧੀਨ ਆਉਦੇ ਤਪੇ ਅਤੇ ਭਦੌੜ ਖੇਤਰਾਂ ਦੇ ਬੂਥਾਂ ’ਤੇ ਚੋਣ ਅਮਲੇ ਵੱਲੋਂ 18 ਸਾਲ ਦੇ ਵੋਟਰਾਂ ਨੂੰ ਜਿੱਥੇ ਇਨਰੋਲ ਕੀਤਾ ਗਿਆ, ਉਥੇ ਈਵੀਐਮਜ਼ ਦੀ ਕਾਰਜਪ੍ਰਣਾਲੀ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਦਿਵਿਆਂਗਾਂ (40 ਫੀਸਦੀ ਤੋਂ ਵੱਧ) ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਹੋਰ ਵੀ ਕਿਸੇ ਤਰਾਂ ਦੀ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।