ਰਾਜਨੀਤਿਕ ਪਾਰਟੀਆ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਨੂੰ ਯਕੀਨੀ ਬਣਾਉਣ- ਜ਼ਿਲ੍ਹਾ ਚੋਣ ਅਫਸਰ

ਰਾਜਨੀਤਿਕ ਪਾਰਟੀਆ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਨੂੰ ਯਕੀਨੀ ਬਣਾਉਣ- ਜ਼ਿਲ੍ਹਾ ਚੋਣ ਅਫਸਰ
ਰਾਜਨੀਤਿਕ ਪਾਰਟੀਆ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਨੂੰ ਯਕੀਨੀ ਬਣਾਉਣ- ਜ਼ਿਲ੍ਹਾ ਚੋਣ ਅਫਸਰ
ਜ਼ਿਲ੍ਹਾ ਚੋਣ ਅਫਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਮੀਟਿੰਗ

ਫਿਰੋਜ਼ਪੁਰ 24 ਜਨਵਰੀ 2022

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗਿਰੀਸ਼ ਦਯਾਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਅਮਿਤ ਮਹਾਜਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਗੁਜਰਾਲ ਵਿਸ਼ੇਸ਼ ਤੋਰ ਤੇ ਮੌਜੂਦ ਸਨ।

और पढ़ें :-73वें गणतंतत्रा दिवस मौके मुख्यमंत्री चरनजीत सिंह चन्नी लहराएगे तिरंगा

ਜ਼ਿਲ੍ਹਾ ਚੋਣ ਅਫਸਰ ਨੇ ਰਾਜਨਿਤਿਕ ਪਾਰਟੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 25 ਜਨਵਰੀ ਤੋਂ ਨੋਮੀਨੇਸ਼ਨ ਪ੍ਰਕੀਰਿਆ ਸ਼ੁਰੂ ਹੋ ਰਹੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਨਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਇੱਕ ਉਮੀਦਵਾਰ 40 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕਦਾ। ਇਸ ਲਈ ਇਲੈਕਸ਼ਨ ਐਕਸਪੇਂਡੀਚਰ ਮੈਨਜਮੈਂਟ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜੇਕਰ ਕਿਸੇ ਉਮੀਦਵਾਰ ਤੇ ਕਰਿਮਨਲ ਰਿਕਾਰਡ ਦਰਜ ਹੈ ਤਾਂ ਇਸ ਦੀ ਸੂਚਨਾ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਲੈਕਸ਼ਨ ਕਮਿਸ਼ਨ ਸਬੰਧੀ ਸਾਰੀਆਂ ਗਾਈਡਲਾਈਨਜ ਯੂਐਸਬੀ ਰਾਹੀਂ ਦਿੱਤੀਆ ਜਾ ਰਹੀਆਂ ਹਨ, ਜਿਸ ਵਿਚ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਉਮੀਦਵਾਰ ਵੱਲੋਂ ਵੱਖਰਾ ਖਾਤਾ ਖੋਲਣ, ਅਕਾਂਊਟ ਰਜਿਸਟਰ ਲਗਾਉਣ, ਐਫੀਡੇਵਿਟ ਦੇਣ, ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਵਿਚ ਇਸ਼ਤਿਹਾਰ ਦੇਣ, ਪ੍ਰਚਾਰ ਕਰਨ ਤੋਂ ਲੈ ਕੇ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਪੱਖ ਚੋਣਾਂ ਕਰਵਾਉਣ ਲਈ ਇਕ ਦੂਸਰੇ ਦਾ ਸਾਥ ਦੇਣ, ਜੇਕਰ ਕਿਸੇ ਉਮੀਦਵਾਰ ਨੂੰ ਚੋਣ ਪ੍ਰਕਿਰੀਆ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬਿਨ੍ਹਾਂ ਕਿਸੇ ਝਿਝਕ ਦੇ ਉਨ੍ਹਾਂ ਨਾਲ ਗੱਲ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਮੀਨੇਸ਼ਨ ਪ੍ਰਕਿਰੀਆ ਤੋਂ ਲੈ ਕੇ ਵੋਟਾਂ ਦੇ ਨਤੀਜੇ ਤੱਕ ਸਾਰੇ ਪ੍ਰਬੰਧ ਯੋਜਨਾਬੱਧ ਤਰੀਕੇ ਨਾਲ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਸਮੇਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Spread the love