ਇੱਕੋ ਸਿੱਕੇ ਦੇ ਦੋ ਪਹਿਲੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੈਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਵੇਗੀ  : ਜਗਦੀਪ ਚੀਮਾ  

JAGDEEP CHEEMA
ਇੱਕੋ ਸਿੱਕੇ ਦੇ ਦੋ ਪਹਿਲੂ ਕਾਂਗਰਸ ਅਤੇ ਆਮ ਆਦਮੀ ਪਾਰਟੀ ਮੈਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਵੇਗੀ  : ਜਗਦੀਪ ਚੀਮਾ  
ਸਰਹਿੰਦ ਸ਼ਹਿਰ ਵਿਚ ਦਿੱਤਾ ਗਿਆ ਜਗਦੀਪ ਚੀਮਾ ਨੂੰ ਭਾਰੀ ਸਮਰੱਥਾ ਦਾ ਵਿਸ਼ਵਾਸ

ਫਤਿਹਗੜ੍ਹ ਸਾਹਿਬ 24 ਜਨਵਰੀ 2022

ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਇਸ ਕਰਕੇ ਪੰਜਾਬ ਦੀ ਜਨਤਾ ਦਾ ਇਨ੍ਹਾਂ ਪਾਰਟੀਆਂ ਤੋਂ ਵਿਸ਼ਵਾਸ ਨਹੀਂ ਬਣ ਰਿਹਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ  ਗੜਬੜਾ ਮੁਹੱਲਾ ਸਰਹਿੰਦ ਸ਼ਹਿਰ ਵਾਰਡ ਨੰਬਰ 17 ਵਿੱਚ ਨਰੇਸ਼  ਕੁਮਾਰ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਹੋਰ ਪੜ੍ਹੋ :-25 ਜਨਵਰੀ ਨੂੰ ‘ਰਾਸ਼ਟਰੀ ਵੋਟਰ ਦਿਵਸ’ ਵਰਚੁਅਲ ਤਰੀਕੇ ਨਾਲ ਮਨਾਇਆ ਜਾਵੇਗਾ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਜਥੇਦਾਰ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਹਿਲਾਂ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਥਿਆਰ ਲਈ ਉਪਰੰਤ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ  ਜਿਸ ਨੂੰ ਪੰਜਾਬ ਦੀ ਜਨਤਾ ਭਲੀ ਭਾਂਤ ਜਾਣੂ ਹੈ  ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਵੀ ਜਨਤਾ ਨੂੰ ਵੱਡੇ ਵੱਡੇ ਲੁਭਾਵਣੇ ਖ਼ੁਆਬ ਦਿਖਾਏ ਜਾ ਰਹੇ ਹਨ ਪ੍ਰੰਤੂ ਉਹ ਵੀ ਕਦੇ ਇਨ੍ਹਾਂ  ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇਗੀ ।
ਜਥੇਦਾਰ ਚੀਮਾ ਨੇ ਕਿਹਾ ਕਿ ਇਹ ਕੇਵਲ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਹੀ ਸਰਕਾਰ ਅਜਿਹੀ ਸਾਬਤ ਹੋਵੇਗੀ ਜੋ ਕਹਿਣੀ ਤੇ ਕਰਨੀ ਵਿੱਚ ਪ੍ਰਤੱਖ  ਰੂਪ ਵਿੱਚ ਸਾਹਮਣੇ ਆਵੇਗੀ ਕਿਉਂਕਿ ਇਸ ਤੋਂ ਪਹਿਲਾਂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਉਹ ਸਹੂਲਤਾਂ ਦਿੱਤੀਆਂ ਜੋ ਹੁਣ ਤੱਕ ਹੋਰ ਸਰਕਾਰਾਂ ਕਦੇ ਸੋਚ ਵੀ ਨਹੀਂ ਸਕੀਆ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਸਿਰਾਂ ਤੇ ਸ਼ਹਿਰ ਨਿਵਾਸੀਆਂ ਵੱਲੋਂ ਸਨਮਾਨ ਕਰਦਿਆਂ ਹੋਇਆਂ   ਭਰਵਾਂ ਸਮਰਥਨ ਦੇਣ ਦਾ ਐਲਾਨ ਵੀ ਕੀਤਾ ਗਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਕੁਲਵਿੰਦਰ ਸਿੰਘ ਡੇਰਾ, ਬਰਿੰਦਰ  ਸਿੰਘ ਸੋਢੀ,  ਰਿੰਕੂ ਨਰੇਸ਼ ਕੁਮਾਰ,  ਨਰਿੰਦਰ ਕੁਮਾਰ, ਰੋਹਿਤ ਰਾਜੇ, ਸ਼ਿਬੂ  ਕੇਸ਼ਵ,  ਵਿਨੈ ਮੋਹਨ ਲਾਲ, ਕਸ਼ਮੀਰੀ ਲਾਲ, ਸਚਿਨ  ਜ਼ਿਮੀਂ ਭਾਜੀ,  ਹਰਬੰਸ ਲਾਲ ਬੰਸੀ, ਕ੍ਰਿਸ਼ਨ ਲਾਲ , ਕਿਰਨ ਮਿਨਾਕਸ਼ੀ, ਮੁਸਕਾਨ  ਅਨੂ ਸਮੇਤ ਹੋਰ ਸ਼ਹਿਰ ਨਿਵਾਸੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ  ।
ਨਰੇਸ਼  ਕੁਮਾਰ ਦੇ ਗ੍ਰਹਿ ਵਿਖੇ  ਜਗਦੀਪ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਸ਼ਹਿਰ ਨਿਵਾਸੀ ।(      )
Spread the love