ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਨਾਇਆ ਗਿਆ “ਨੈਸ਼ਨਲ ਗਰਲ ਚਾਈਲਡ ਡੇਅ”

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਨਾਇਆ ਗਿਆ “ਨੈਸ਼ਨਲ ਗਰਲ ਚਾਈਲਡ ਡੇਅ”
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਨਾਇਆ ਗਿਆ “ਨੈਸ਼ਨਲ ਗਰਲ ਚਾਈਲਡ ਡੇਅ”
ਐਸ.ਏ.ਐਸ ਨਗਰ 24 ਜਨਵਰੀ 2022
 
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਅਗਵਾਈ ਅਧੀਨ ਅੱਜ 24 ਜਨਵਰੀ ਨੂੰ “ਨੈਸ਼ਨਲ ਗਰਲ ਚਾਈਲਡ ਡੇਅ” ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦੀਆਂ ਬੱਚੀਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਸਰਕਾਰ ਵਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਵਲੋਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਲੜਕੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਣਕਾਰੀ ਦਿੱਤੀ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਲਈ ਹਦਾਇਤ ਕੀਤੀ ਗਈ। 
ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਸਬ ਡਵੀਜ਼ਨ ਖਰੜ ਅਤੇ ਡੇਰਾਬੱਸੀ ਵਿਖੇ ਵੀ “ਨੈਸ਼ਨਲ ਗਰਲ ਚਾਈਲਡ ਡੇਅ” ਮਨਾਇਆ ਗਿਆ ਜਿਸ ਵਿਚ ਸ੍ਰੀਮਤੀ ਸਿ਼ਲਪੀ ਗੁਪਤਾ ਅਤੇ ਸ੍ਰੀਮਤੀ ਪਵਲੀਨ ਸਿੰਘ ਵਲੋਂ ਸ਼ਮੂਲੀਅਤ ਕੀਤੀ ਗਈ।
Spread the love