ਗੁਰਦਾਸਪੁਰ, 26 ਜਨਵਰੀ 2022
ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਰਾਸ਼ਟਰੀ ਤਿੰਰਗਾ ਲਹਿਰਾਇਆ ਗਿਆ ਤੇ ਜਿਲਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਦੇ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੇ-ਆਪਣੇ ਖੇਤਰ ਵਿਚ ਲੋਕਤੰਤਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਈਏ।
ਹੋਰ ਪੜ੍ਹੋ :-ਕਰੋਨਾ ਪਾਬੰਦੀਆਂ 1 ਫਰਵਰੀ ਤੱਕ ਰਹਿਣਗੀਆਂ ਲਾਗੂ
ਇਸ ਮੋਕੇ ਸ੍ਰੀ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਇਨਾਯਤ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਹਰਜਿੰਦਰ ਸਿੰਘ ਸੰਧੂ ਡੀਡੀਪੀਓ ਗੁਰਦਾਸਪੁਰ ਅਤੇ ਦਫਤਰ ਡਿਪਟੀ ਕਮਿਸ਼ਨਰ ਦਾ ਸਟਾਫ ਮੋਜੂਦ ਸੀ।