ਅੰਮ੍ਰਿਤਸਰ 31 ਦਸੰਬਰ 2022
ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵੱਲੋ ਨਾਖ ਦੀ ਸਫਲ ਕਾਸ਼ਤ ਕਰਨ ਬਾਰੇ ਇੱਕ ਟਰੇਨਿੰਗ ਲਗਾਈ ਗਈ ਜਿਸ ਵਿੱਚ ਕਾਫੀ ਕਿਸਾਨਾਂ ਨੇ ਭਾਗ ਲਿਆ। ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਵੱਲੋ ਪੀਅਰ ਅਸਟੇਟ ਅਧੀਨ ਕੀਤੀਆ ਜਾ ਰਹੀਆਂ ਗਤੀਵਿਧੀਆ ਅਤੇ ਵਿਭਾਗ ਵੱਲੋ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ।
ਹੋਰ ਪੜ੍ਹੋ :-ਵਿਜੈ ਸਾਂਪਲਾ ਨੇ ਦਾਖਿਲ ਕੀਤਾ ਆਪਣਾ ਨਾਮਜ਼ਦਗੀ ਪੱਤਰ, ਸੋਮਪ੍ਰਕਾਸ਼ ਬਣੇ ਪ੍ਰਸਤਾਵਕ
ਸਹਾਇਕ ਡਾਇਰੈਕਟਰ ਬਾਗਬਾਨੀ ਪੀਅਰ ਅਸਟੇਟ ਜਸਪਾਲ ਸਿੰਘ ਢਿੱਲੋ ਵੱਲੋ ਨਾਖ ਦੀ ਮੌਜੂਦਾ ਸਥਿਤੀ,ਮਹੱਤਤਾ ਅਤੇ ਭਵਿੱਖ ਵਿੱਚ ਹੋਣ ਵਾਲੇ ਰਕਬੇ ਦੇ ਵਿਸਥਾਰ ਬਾਰੇ ਦੱਸਿਆ। ਇਸ ਤੋ ਇਲਾਵਾ ਪੀਅਰ ਅਸਟੇਟ ਦੀ ਮਸ਼ੀਨਰੀ ਬਾਰੇ ਦੱਸਿਆ ਅਤੇ ਜਿਮੀਦਾਰਾਂ ਨੂੰ ਅਪੀਲ ਕੀਤੀ ਕਿ ਪੀਅਰ ਅਸਟੇਟ ਦੀ ਰਜਿਸਟਰੇਸ਼ਨ ਕਰਵਾ ਕੇ ਮੈਂਬਰ ਬਣਿਆ ਜਾਵੇ। ਬਾਗਬਾਨੀ ਵਿਕਾਸ ਅਫਸਰ ਜਤਿੰਦਰ ਸਿੰਘ ਵੱਲੋਂ ਨਾਖ ਦੇ ਬਾਗ ਦੀ ਵਿਉਂਤਬੰਦੀ ਤੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰ ਡਾ. ਪਰਮਪਾਲ ਸਿੰਘ ਨੇ ਨਾਖ ਦੇ ਬੂਟਿਆਂ ਦੀ ਕਾਂਟਛਾਂਟ ਅਤੇ ਬਹੁਤ ਹੀ ਜਰੂਰੀ ਨੁਕਤਿਆਂ ਬਾਰੇ ਦੱਸਿਆ।
ਡਾ: ਨਵਪ੍ਰੇਮ ਸਿੰਘ ਨੇ ਨਾਖ ਦੇ ਕੀੜੇ ਮਕੌੜਿਆਂ ਅਤੇ ਬੀਮਾਰੀਆਂ ਦੀ ਪਹਿਚਾਣ, ਉਹਨਾਂ ਦੇ ਨੁਕਸਾਨ, ਰੋਕਥਾਮ ਅਤੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ। ਡਾ ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਕੇ.ਵੀ.ਕੇ ਨਾਗ ਕਲਾਂ ਵੱਲੋਂ ਨਾਖ ਦੀ ਪ੍ਰੋਸੈਸਿੰਗ ਅਤੇ ਕੇ.ਵੀ.ਕੇ. ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ। ਜਿਮੀਦਾਰਾਂ ਵੱਲੋ ਕਾਫੀ ਸਵਾਲ ਕੀਤੇ ਗਏ ਜਿਸ ਦਾ ਜਵਾਬ ਮਾਹਿਰਾਂ ਵੱਲੋ ਦਿੱਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਅਤੇ ਮੇਜਰ ਮਨਮੋਹਨ ਸਿੰਘ, ਗੁਰਬੀਰ ਸਿੰਘ,ਡਾ. ਅਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ ਭੁਸੇ, ਗੁਰਪ੍ਰਤਾਪ ਸਿੰਘ, ਜਤਿੰਦਰ ਸਿੰਘ ਪਨੂੰ ਆਦਿ ਬਾਗਬਾਨ ਹਾਜਿਰ ਸਨ।ਜਤਿੰਦਰ ਸਿੰਘ ਬਾਗਬਾਨੀ ਵਿਕਾਸ ਅਫਸਰ ਵੱਲੋ ਮਾਹਿਰਾਂ ਅਤੇ ਜਿਮੀਦਾਰਾਂ ਦਾ ਧੰਨਵਾਦ ਕੀਤਾ ਗਿਆ।