ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ

ਜ਼ਿਲ੍ਹਾ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ
ਜ਼ਿਲ੍ਹਾ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ

ਵਿਧਾਨ ਸਭਾ ਚੋਣਾਂ 2022 

ਲੁਧਿਆਣਾ, 08 ਫਰਵਰੀ  2022

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਅਤੇ ਚੋਣ ਅਮਲੇ ਦੀ ਸਮੁੱਚੀ ਤੀਜੀ ਸਿਖਲਾਈ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਈ.ਵੀ.ਐਮਜ ਦੀ ਦੂਸਰੀ ਰੈਂਡਮਾਈਜ਼ੇਸ਼ਨ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਸੰਪਨ

ਅੱਜ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਡਿਊਟੀ ਲਈ ਲਗਾਏ ਗਏ ਅਜਿਹੇ ਅਧਿਕਾਰੀਆਂ ਨੂੰ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮਹੱਤਵਪੂਰਨ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਪੋਲਿੰਗ ਪਾਰਟੀਆਂ ਨੂੰ ਸਮੁੱਚੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਡਿਊਟੀਆਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ), ਵੀਵੀਪੈਟ ਦੀ ਸੰਭਾਲ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ 13 ਫਰਵਰੀ 2022 (ਐਤਵਾਰ) ਨੂੰ ਅਜਿਹੀ ਇੱਕ ਹੋਰ ਟ੍ਰੇਨਿੰਗ ਦਾ ਆਯੋਜਨ ਕੀਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਸਮੂਹ ਸਟਾਫ ਨੂੰ ਡਿਊਟੀ ਕਰਨ ਤੋਂ ਆਨਾਕਾਨੀ ਕਰਨ ਦੀ ਬਜਾਏ ਇਸ ਮਹੱਤਵਪੂਰਨ ਕਾਰਜ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਚੋਣ ਅਮਲੇ ਦੀ ਟ੍ਰੇਨਿੰਗ ਵਿਧਾਨ ਸਭਾ ਹਲਕਾ 57-ਖੰਨਾ ਲਈ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ, 58-ਸਮਰਾਲਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਖੰਨਾ ਰੋਡ, ਸਮਰਾਲਾ, 59-ਸਾਹਨੇਵਾਲ ਲਈ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਿਖੇ, 60-ਲੁਧਿਆਣਾ (ਪੂਰਬੀ) ਲਈ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ, 61-ਲੁਧਿਆਣਾ (ਦੱਖਣੀ) ਲਈ ਕੁੰਦਨ ਵਿਦਿਆ ਮੰਦਰ, ਸਿਵਲ ਲਾਈਨਜ਼, ਲੁਧਿਆਣਾ ਦੇ ਪ੍ਰੀਖਿਆ ਹਾਲ ਵਿਖੇ, 62-ਆਤਮ ਨਗਰ ਆਡੀਟੋਰੀਅਮ ਹਾਲ, ਨਵੀਂ ਬਿਲਡਿੰਗ, ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ, 63-ਲੁਧਿਆਣਾ (ਕੇਂਦਰੀ) ਲਈ ਆਰੀਆ ਕਾਲਜ, ਸਿਵਲ ਲਾਈਨਜ਼ ਲੁਧਿਆਣਾ ਦੇ ਆਡੀਟੋਰੀਅਮ ਵਿਖੇ, 64-ਲੁਧਿਆਣਾ (ਪੱਛਮੀ) ਲਈ ਖ਼ਾਲਸਾ ਕਾਲਜ (ਲੜਕੀਆਂ) ਘੁਮਾਰ ਮੰਡੀ, ਸਿਵਲ ਲਾਈਨਜ਼, ਲੁਧਿਆਣਾ ਵਿਖੇ, 65-ਲੁਧਿਆਣਾ (ਉੱਤਰੀ) ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਲੁਧਿਆਣਾ ਵਿਖੇ, 66-ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ), ਰਿਸ਼ੀ ਨਗਰ, ਲੁਧਿਆਣਾ ਵਿਖੇ, 67-ਪਾਇਲ ਲਈ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ, 68-ਦਾਖਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੀ.ਏ.ਯੂ., ਲੁਧਿਆਣਾ ਵਿਖੇ, 69-ਰਾਏਕੋਟ ਲਈ ਸਵਾਮੀ ਗੰਗਾ ਗਿਰੀ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਅਤੇ 70-ਜਗਰਾਉਂ ਦੇ ਚੋਣ ਅਮਲੇ ਦੀ ਸਿਖਲਾਈ ਲਾਲਾ ਲਾਜਪਤ ਰਾਏ, ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਹੋਈ।

Spread the love