ਚੋਣ ਅਬਜ਼ਰਵਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਰਿਜ਼ਰਵ ਈਵੀਐਮਜ਼ ਦੀ ਸਪਲੀਮੈਂਟਰੀ ਰੈਂਡੋਮਾਈਜ਼ੇਸ਼ਨ ਕੀਤੀ ਗਈ

SONALI GIRI
ਸਾਉਣੀ ਦੀ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ 6 ਅਪ੍ਰੈਲ ਨੂੰ ਜਾਗਰੂਕ ਕੈਂਪ ਲਗਾਇਆ ਜਾਵੇਗਾ
ਰੂਪਨਗਰ, 9 ਫਰਵਰੀ 2022
ਅੱਜ ਮਿੰਨੀ ਸਕੱਤਰੇਤ ਦੇ ਵੀਡੀਓ ਕਾਨਫਰੰਸ ਹਾਲ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਨਰਲ ਅਬਜ਼ਰਵਰ ਸ੍ਰੀ ਪੰਡਾਰੀ ਯਾਦਵ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਰੂਪਨਗਰ ਦੇ ਸਾਰੇ 3 ਹਲਕਿਆਂ ਲਈ ਰਿਜ਼ਰਵ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ ਸਪਲੀਮੈਂਟਰੀ ਰੈਂਡੋਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵੀ ਹਾਜ਼ਰ ਸਨ।

ਹੋਰ ਪੜ੍ਹੋ :-ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ `ਚ ਲੱਗਾ ਹੋਇਆ ਸਿਹਤ ਵਿਭਾਗ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੋਨਾਲੀ ਗਿਰਿ ਨੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰੋਪੜ ਤੋਂ 8 ਉਮੀਦਵਾਰ, 11 ਸ੍ਰੀ ਅਨੰਦਪੁਰ ਸਾਹਿਬ ਅਤੇ 9 ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ।
ਉਨ੍ਹਾਂ ਦੱਸਿਆ ਕਿ 3 ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ‘ਤੇ ਇਕ ਕੰਟਰੋਲ ਯੂਨਿਟ, ਇਕ ਬੈਲਟ ਯੂਨਿਟ ਅਤੇ ਹਰੇਕ ਈ.ਵੀ.ਐਮ ਦਾ ਇਕ ਵੀ.ਵੀ.ਪੀ.ਏ.ਟੀ.ਵੀ ਹੈ।
ਇਸ ਮੌਕੇ ਸੋਨਾਲੀ ਗਿਰੀ ਨੇ ਭਰੋਸਾ ਦਿਵਾਇਆ ਕਿ ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ।
Spread the love