ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

GURPREET SINGH KHAIRA
ਚੋਣ ਕਮਿਸ਼ਨ ਵੱਲੋਂ 10 ਫਰਵਰੀ 07 ਮਾਰਚ ਤੱਕ ਐਗਜ਼ਿਟ ਪੋਲ ’ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ ਤੇ ਰਹੇਗੀ ਪਾਬੰਦੀ

ਅੰਮ੍ਰਿਤਸਰ 9 ਫਰਵਰੀ 2022

ਭਾਰਤੀ ਚੋਣ ਕਮਿਸ਼ਨ ਨੇ ਮਿਤੀ 10 ਫਰਵਰੀ2022 ਤੋਂ ਮਿਤੀ 07 ਮਾਰਚ2022 ਤੱਕ ਦੇਸ਼ ਭਰ ਵਿੱਚ ਐਗਜ਼ਿਟ ਪੋਲ ਤੇ ਪਾਬੰਦੀ ਲਾਈ ਹੈਜਿਸ ਦੀ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਨੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੀਡੀਆ ਕਰਮੀਆਂ ਨੂੰ ਵੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

ਹੋਰ ਪੜ੍ਹੋ :-ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਅੱਜ ਇਥੇ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 10 ਫਰਵਰੀ2022 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 07 ਮਾਰਚ2022 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪਿ੍ਰੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਜਾ ਸਕਦਾ ਹੈ।

ਉਨ੍ਹਾਂ ਨੇ ਹੋਰ ਦੱਸਿਆ ਚੋਣ ਕਮਿਸ਼ਨ ਭਾਰਤ ਵਲੋਂ ਮਿਤੀ 28 ਜਨਵਰੀ 2022 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਚੋਣਾਂ ਵਾਲੇ ਖੇਤਰਾਂ ਵਿੱਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ ਅਤੇ ਇਲੈਕਟ੍ਰਾਨਿਕ ਮੀਡੀਆਸੋਸ਼ਲ ਮੀਡੀਆ ਅਤੇ ਪਿ੍ਰੰਟ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਜ਼ਿਲ੍ਹਾ ਐਮ ਸੀ ਐਮ ਸੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਜਾ ਸਕੇਗਾ।          

Spread the love