ਤਿੰਨੋ ਹਲਕਿਆਂ ਦੇ ਪੋਲਿੰਗ ਸਟਾਫ ਨੂੰ ਚੋਣ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ

ਤਿੰਨੋ ਹਲਕਿਆਂ ਦੇ ਪੋਲਿੰਗ ਸਟਾਫ ਨੂੰ ਚੋਣ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ+
ਤਿੰਨੋ ਹਲਕਿਆਂ ਦੇ ਪੋਲਿੰਗ ਸਟਾਫ ਨੂੰ ਚੋਣ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ
ਰੂਪਨਗਰ 11 ਫਰਵਰੀ 2022
ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋ ਹਲਕੇ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ ਤੇ ਸ੍ਰੀ ਚਮਕੌਰ ਸਾਹਿਬ ਦੇ ਪੋਲਿੰਗ ਸਟਾਫ ਨੂੰ ਸ਼ੁੱਕਰਵਾਰ ਨੂੰ ਚੋਣ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ ਗਈ।

ਹੋਰ ਪੜ੍ਹੋ :-ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਲਈ ਤੈਨਾਤ ਸਟਾਫ ਨੂੰ ਕੋਵਿਡ ਦੀਆਂ ਸਾਵਧਾਨੀਆਂ ਦੀ ਪੂਰੀ ਤਰਾਂ ਪਾਲਣਾ ਕਰਨ ਅਤੇ ਵੋਟਰਾਂ ਦੀ ਸਹੁਲਤ ਲਈ ਹਰ ਪੋਲਿੰਗ ਬੂਥ ਉਤੇ ਲੋੜੀਦੀਆਂ, ਢੁਕਵੀਆਂ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ ਤਾਂ ਜੋ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਚੋਣ ਪ੍ਰਕਿਰਿਆ ਬਾਰੇ ਤੀਜੀ ਸਿਖਲਾਈ ਮਾਸਟਰ ਟ੍ਰੇਨਰਜ਼ ਵਲੋਂ ਪੋਲਿੰਗ ਸਟਾਫ ਦੇ ਬੈਚ ਬਣਾ ਕੇ ਦਿੱਤੀ ਗਈ। ਇਸ ਸਿਖਲਾਈ ਅਧੀਨ ਪੋਲਿੰਗ ਸਟਾਫ ਨੂੰ ਈ.ਵੀ.ਐਮ. ਬਾਰੇ, ਪੋਲ ਡੇਅ ਵਾਲੇ ਦਿਨ ਹੋਣ ਵਾਲੇ ਕੰਮ ਅਤੇ ਵਿਭਿੰਨ ਪ੍ਰਸਥਿਤੀਆਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ।
ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਹਰ ਪੋਲਿੰਗ ਬੂਥ ਉਤੇ 2 ਆਸ਼ਾ ਵਰਕਰ, ਕੋਵਿਡ ਦੇ ਨਿਯਮਾ ਦੀ ਪਾਲਣਾ ਅਤੇ ਹੋਰ ਜਾਣਕਾਰੀ ਦੇਣ ਲਈ ਤੈਨਾਤ ਰਹਿਣਗੇ। ਉਨ੍ਹਾਂ ਨੇ ਪੋਲਿੰਗ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਨਿਯਮਾਂ ਦੀ ਪਾਲਣਾਂ ਨੂੰ ਯਕੀਨੀ ਬਣਾਉਣ।
ਉਨ੍ਹਾਂ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਪੂਰੀ ਤਰਾਂ ਪਾਰਦਰਸ਼ੀ ਰੱਖਿਆ ਹੈ, ਇਸ ਦੇ ਲਈ ਚੋਣ ਡਿਊਟੀ ਉਤੇ ਤੈਨਾਤ ਸਮੁੱਚੇ ਸਟਾਫ ਨੂੰ ਸਮੇ ਸਮੇ ਤੇ ਬੈਠਕਾਂ ਕਰਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
Spread the love