ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਡੀ.ਐਮ. ਦਫਤਰ ਜਲਾਲਾਬਾਦ ਦਾ ਦੌਰਾ

District Election Officer
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਡੀ.ਐਮ. ਦਫਤਰ ਜਲਾਲਾਬਾਦ ਦਾ ਦੌਰਾ
ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਚੌਣਾਂ ਕਰਵਾਉਣ ਸਬੰਧੀ ਅਧਿਕਾਰੀਆਂ ਨੂੰ ਆਦੇਸ਼

ਜਲਾਲਾਬਾਦ, ਫਾਜ਼ਿਲਕਾ, 12 ਫਰਵਰੀ 2022

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਰਿਟਰਨਿੰਗ ਅਫਸਰ ਜਲਾਲਾਬਾਦ ਦੇ ਦਫਤਰ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ 20 ਫਰਵਰੀ ਨੂੰ ਪੈਣ ਜਾ ਰਹੀਆਂ ਵੋਟਾਂ ਨੂੰ ਲੈ ਕੇ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਨੇ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪੋਸਟ ਬੈਲਟ ਨਾਲ ਮਤਦਾਨ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਹੋਰ ਪੜ੍ਹੋ :-21 ਫਰਵਰੀ 2022 ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ

ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਡਿਉਟੀ ਨਿਭਾਈ ਜਾਵੇ ਅਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣੀਆਂ ਯਕੀਨੀ ਬਣਾਂਈਆਂ ਜਾਣ।ਉਨ੍ਹਾਂ ਕਿਹਾ ਕਿ ਜਿੰਨਾਂ ਵੀ ਚੋਣ ਅਮਲਾ ਵਿਧਾਨ ਸਭਾ ਚੋਣਾਂ ਦੌਰਾਨ ਡਿਉਟੀ ਨਿਭਾ ਰਿਹਾ ਹੈ ਉਨ੍ਹਾਂ  ਸਭਦਾ ਫਰਜ ਬਣਦਾ ਹੈ ਕਿ ਉਹ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਵਿਚ ਆਪਣਾ ਯੋਗਦਾਨ ਪਾਵੇ।ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਵੋਟਰਾਂ ਵੱਲੋਂ ਬਿਨਾ ਕਿਸੇ ਡਰ, ਭੈਅ ਤੇ ਲਾਲਚ ਦੇ ਵੋਟਾ ਪਾਈਆਂ ਜਾਣ।

ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ. ਦੇਰਦਰਸ਼ਦੀਪ ਸਿੰਘ, ਤਹਿਸੀਲਦਾਰ ਸ੍ਰੀ ਸ਼ੀਸ਼ਪਾਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Spread the love