ਮਤਦਾਨ ਲਈ ਏਪਿਕ ਕਾਰਡ (ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ) ਦੇ ਨਾਲ ਨਿਰਧਾਰਿਤ 11 ਬਦਲਵੇਂ ਪ੍ਰਮਾਣਿਕ ਦਸਤਾਵੇਜ਼ਾਂ ‘ਚੋਂ ਇੱਕ ਨਾਲ ਲੈ ਕੇ ਆਉਣਾ ਲਾਜ਼ਮੀ ਹੈ – ਜ਼ਿਲ੍ਹਾ ਚੋਣ ਅਫ਼ਸਰ

VARINDER KUMAR SHARMA
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਪਾਰਕਿੰਗ ਦਾ ਠੇਕਾ ਰੱਦ

ਕਿਹਾ! ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ

ਲੁਧਿਆਣਾ, 14 ਫਰਵਰੀ 2022

ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਏਪਿਕ) ਅਤੇ ਨਿਰਧਾਰਿਤ 11 ਬਦਲਵੇਂ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ ਜੋ ਕਿ ਵੋਟਰਾਂ ਵੱਲੋਂ ਚੋਣਾਂ ਵਾਲੇ ਦਿਨ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਨੇ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਏਪਿਕ ਜਾਂ 11 ਬਦਲਵੇਂ ਪਛਾਣ ਦਸਤਾਵੇਜ਼ਾਂ ਵਿੱਚੋਂ ਇੱਕ ਦੀ ਲਾਜ਼ਮੀ ਤੌਰ ‘ਤੇ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ।

ਹੋਰ ਪੜ੍ਹੋ :-ਫਲਾਇੰਗ ਸਕੈਅਡ, ਐਕਸ਼ਾਈਜ਼ ਵਿਭਾਗ ਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਨਾਜ਼ਾਇਜ ਸ਼ਰਾਬ ਵਿਰੁੱਧ ਕੀਤੀ ਵੱਡੀ ਕਾਰਵਾਈ

ਇਸ ਤੋਂ ਇਆਵਾ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ 11 ਬਦਲਵੇਂ ਸ਼ਨਾਖਤੀ ਕਾਰਡ ਵਿੱਚ ਪਾਸਪੋਰਟ, ਡਰਾਇਵਿੰਗ ਲਾਇਸੰਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵਲੋਂ ਕਰਮਚਾਰੀਆਂ ਨੂੰ ਜਾਰੀ ਫੋਟੋਗ੍ਰਾਫ ਵਾਲਾ ਸਰਵਿਸ ਸ਼ਨਾਖਤੀ ਕਾਰਡ, ਬੈਂਕ/ਪੋਸਟ ਆਫਿਸ ਵਲੋਂ ਜਾਰੀ ਫੋਟੋਗ੍ਰਾਫ ਵਾਲੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਵਲੋਂ ਜਾਰੀ ਸਮਾਰਡ ਕਾਰਡ, ਮਨਰੇਗਾ ਕਾਰਡ, ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਗ੍ਰਾਫ ਵਾਲਾ ਪੈਨਸ਼ਨ ਦਸਤਾਵੇਜ, ਐਮ.ਪੀ/ਐਮ.ਐਲ.ਏ/ਐਮ.ਐਲ.ਸੀ ਵਲੋਂ ਜਾਰੀ ਅਧਿਕਾਰਤ ਪਛਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਲ ਹਨ। ਪਰ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਭ ਤੋਂ ਪ੍ਰਮਾਣਿਕ ਅਤੇ ਤਰਜੀਹੀ ਪਛਾਣ ਪੱਤਰ ਜੋ ਕਿ ਪਹਿਲੀ ਪਸੰਦ ਵਜੋਂ ਏਪਿਕ ਜਾਂ ਵੋਟਰ ਸ਼ਨਾਖਤੀ ਕਾਰਡ ਹੋਵੇ, ਨਾਲ ਰੱਖਣ ਕਿਉਂਕਿ 100 ਫੀਸਦ ਵੋਟਰਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਏਪਿਕ ਜਾਂ ਵੋਟਰ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਵੋਟਰ ਆਪਣੀ ਵੋਟ ਦੀ ਵਰਤੋਂ ਕਰਨ ਲਈ ਇਨ੍ਹਾਂ ਵਿੱਚੋਂ ਕੋਈ ਵੀ ਸ਼ਨਾਖਤੀ ਕਾਰਡ ਨਾਲ ਆਪਣੀ ਪ੍ਰਮਾਣਿਤ ਵੋਟਰ ਸਲਿੱਪ ਲੈ ਕੇ ਆਉਣ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਂ ਲੱਭਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਆਪਣੀ ਫ੍ਰੈਂਚਾਇਜ਼ੀ ਦੀ ਸੁਤੰਤਰਤਾ ਨਾਲ ਵਰਤੋਂ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਭੈਅ ਦੇ ਉਤਸ਼ਾਹ ਨਾਲ ਆਪਣੀ ਵੋਟ ਪਾਉਣ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੋਟਰ ਸਲਿੱਪਾਂ ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਤਾਂ ਜੋ ਵੋਟਰ ਜਾਗਰੂਕਤਾ ਲਈ ਇਸ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਫੋਟੋ ਵੋਟਰ ਸਲਿੱਪ ਨੂੰ ਵੋਟਿੰਗ ਲਈ ਪਛਾਣ ਪੱਤਰ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ।

Spread the love