ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਹੋਵੇਗੀ ਛੁੱਟੀ : ਜ਼ਿਲ੍ਹਾ ਚੋਣ ਅਫ਼ਸਰ

SANDEEP HANS
ਪਟਿਆਲਾ ਜ਼ਿਲ੍ਹੇ 'ਚ ਪਹਿਲੇ ਦਿਨ 16 ਮੀਟਰਿਕ ਟਨ ਕਣਕ ਦੀ ਮੰਡੀਆਂ 'ਚ ਆਮਦ

ਪਟਿਆਲਾ, 14 ਫਰਵਰੀ 2022

ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022  ਦਿਨ ਐਤਵਾਰ ਨੂੰ ਚੋਣ ਕਮਿਸ਼ਨ ਵੱਲੋਂ ਵੋਟਾਂ ਵਾਲੇ ਦਿਨ ਨੂੰ  ਤਨਖ਼ਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਦਿਨ ਐਲਾਨਿਆ ਗਿਆ ਹੈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਸੰਕੇਤਕ ਭਾਸ਼ਾ ਦੇ ਵੋਟਰ ਜਾਗਰੂਕਤਾ ਪੋਸਟਰ ਜਾਰੀ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Spread the love