‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ ‘ਚ ਸਾਮਲ, ਸਵਾਗਤ
ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਅਰਵਿੰਦ ਕੇਜਰੀਵਾਲ
ਅੰਮ੍ਰਿਤਸਰ/ਚੰਡੀਗੜ, 16 ਜਨਵਰੀ 2022
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ ਹੋ ਗਏ। ਰਿੰਟੂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸਾਮਲ ਹੋਏ।
ਹੋਰ ਪੜ੍ਹੋ :- ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫਿਰੋਜ਼ਪੁਰ ਦੀ ਮੀਟਿੰਗ
ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਾਮਲ ਹੋਣ ਨਾਲ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜਬੂਤ ਹੋਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।