ਜ਼ਿਲ੍ਹਾ ਮੋਜਿਸਟਰੇਟ ਗੁਰਦਾਸਪੁਰ ਵਲੋਂ 18 ਫ਼ਰਵਰੀ ਨੂੰ ਸ਼ਾਮ 6 ਵਜੇ ਤੋਂ ਲੈ ਕੇ 20 ਫ਼ਰਵਰੀ ਨੂੰ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੱਕ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲ੍ਹੇ ਅੰਦਰ ਡਰਾਈ-ਡੇ ਘੋਸ਼ਿਤ

MHD ISHFAQ
ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣਾ ਸਮੇਂ ਦੀ ਮੁੱਖ ਲੋੜ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਗੁਰਦਾਸਪੁਰ, 17 ਫਰਵਰੀ 2022

ਜਨਾਬ ਮੁਹੰਮਦ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ 18 ਫਰਵਰੀ 2022 ਸ਼ਾਮ 6 ਵਜੇ ਤੋਂ ਮਿਤੀ 20 ਫਰਵਰੀ 2022 ਸ਼ਾਮ 6 ਵਜੇ ਤਕ 48 ਘੰਟਿਆਂ ਲਈ ਚੋਣ ਪ੍ਰਕਿਰਿਆ ਮਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ 2022 ਨੂੰ ਡਰਾਈ ਡੇਅ ਘੋਸ਼ਿਤ ਕਰਦਿਆਂ ਅੰਗਰੇਜ਼ੀ ਅਤੇ ਦੇਸ਼ੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਵੇਚਣ ਤੇ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਪੋਲਿੰਗ ਬੂਥਾਂ ’ਤੇ ਸ਼ਰਾਬ ਅਤੇ ਹੋਰ ਕਿਸੇ ਵੀ ਤਰਾਂ ਦੇ ਨਸ਼ੇ ਦੀ ਪੂਰਨ ਤੌਰ ’ਤੇ ਮਨਾਹੀ ਹੋਵੇਗੀ। ਇਹ ਮਨਾਹੀ ਦੇ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜ਼ਾਜਤ ਹੈ, ’ਤੇ ਵੀ ਇਹ ਹੁਕਮ ਪੂਰਨ ਤੌਰ ’ਤੇ ਲਾਗੂ ਹੋਣਗੇ।

ਹੋਰ ਪੜ੍ਹੋ :- ਜ਼ਿਲੇ ਅੰਦਰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ

ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਮਿਤੀ 20 ਫਰਵਰੀ 2022 ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋ ਰਹੀ ਹੈ। ਮੁੱਖ ਚੋਣਕਾਰ ਅਫਸਰ ਪੰਜਾਬ ਵਲੋਂ ਜਾਰੀ ਹੁਕਮਾਂ ਤਹਿਤ ਮਿਤੀ 18-2-2022 ਨੂੰ ਸ਼ਾਮ 6 ਵਜੇ ਤੋਂ ਮਿਤੀ 20-02-2022 ਸ਼ਾਮ 6 ਵਜੇ ਤਕ 48 ਘੰਟਿਆਂ ਲਈ ਚੋਣ ਪ੍ਰਕਿਰਿਆ  ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 10-03-2022 ਨੂੰ ਪੰਜਾਬ ਰਾਜ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 (ਸੀ) ਤਹਿਤ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਪੰਜਾਬ ਸਰਕਾਰ ਵਲੋਂ ਮਿਤੀ 18-2-2022 ਸ਼ਾਮ 6 ਵਜੇ ਤੋਂ ਮਿਤੀ 20-2-2022 ਤਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

Spread the love