ਲੋਕਾਂ ਦਾ ਮੇਰੇ ‘ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ

BHARAT BHUSSAN
ਲੋਕਾਂ ਦਾ ਮੇਰੇ 'ਤੇ ਭਰੋਸਾ ਮੈਨੂੰ ਹੋਰ ਬਿਹਤਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ: ਭਾਰਤ ਭੂਸ਼ਣ ਆਸ਼ੂ
ਲੁਧਿਆਣਾ  17 ਫਰਵਰੀ 2022
ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਬਿਹਤਰ ਕੰਮ ਕਰਨ ਦੇ ਸਮਰੱਥ ਬਣਾਉਂਦਾ ਹੈ।

ਹੋਰ ਪੜ੍ਹੋ :- ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਕੋਵਿਡ-19 ਟੀਕਾਕਰਣ ਦੀ ਬੂਸਟਰ ਡੋਜ਼ ਲਗਵਾਈ

ਆਸ਼ੂ ਚੋਣ ਪ੍ਰਚਾਰ ਦੌਰਾਨ ਰਿਸ਼ੀ ਨਗਰ ਇਲਾਕਾ ਨਿਵਾਸੀਆਂ ਨਾਲ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਆਸ਼ੂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕੀਤੀ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਸਦਕਾ ਹੀ ਉਹ ਅੱਜ ਕੈਬਨਿਟ ਮੰਤਰੀ ਹਨ |

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਲੁਧਿਆਣਾ ਪੱਛਮੀ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ 90 ਫੀਸਦੀ ਪੂਰੇ ਕੀਤੇ ਹਨ ਅਤੇ ਇਹੀ ਕਾਰਨ ਹੈ ਕਿ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਕੀਤਾ ਹੈ ਅਤੇ ਲੋਕਾਂ ਦਾ ਉਨ੍ਹਾਂ ‘ਤੇ ਭਰੋਸਾ ਹੀ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੇ ਕਾਬਿਲ ਬਣਾਉਂਦਾ ਹੈ।
ਆਸ਼ੂ ਦੇਸ਼ਰਾਜ ਪਿੱਪਲੀ ਦੇ ਗ੍ਰਹਿ ਵਿਖੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।  ਜਿਨ੍ਹਾਂ ਨੇ ਇਸ ਦੌਰਾਨ ਇਲਾਕਾ ਨਿਵਾਸੀਆਂ ਦਾ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੂੰ ਬਲ ਦੇਣ ਲਈ ਅਤੇ ਲੁਧਿਆਣਾ ਪੱਛਮੀ ਲਈ ਸੋਚ ਅਤੇ ਵਿਕਾਸ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਕੌਂਸਲਰ ਮਮਤਾ ਆਸ਼ੂ ਨੇ ਰਿਸ਼ੀ ਨਗਰ ਦੇ ਗੀਤਾਂਜਲੀ ਅਪਾਰਟਮੈਂਟਸ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ‘ਤੇ ਭਰੋਸਾ ਕਰਦੇ ਹਨ ਅਤੇ ਕੋਈ ਵੀ ਉਨ੍ਹਾਂ ਦੇ ਤਜ਼ਰਬੇ ਦੀ ਬਰਾਬਰੀ ਨਹੀਂ ਕਰ ਸਕਦਾ।  ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ, ਤਾਂ ਜੋ ਲੋਕ ਨਾ ਸਿਰਫ਼ ਖੁਸ਼ਹਾਲ ਜੀਵਨ ਬਤੀਤ ਕਰ ਸਕ, ਸਗੋਂ ਇੱਕ ਚੰਗੇ ਨਾਗਰਿਕ ਵਜੋਂ ਰਾਸ਼ਟਰ ਨਿਰਮਾਣ ਵਿੱਚ ਵੀ ਭਾਈਵਾਲ ਬਣ ਸਕਣ।
Spread the love