ਮਾਂ ਬੋਲੀ ਪੰਜਾਬੀ ਦੇ ਪ੍ਰਚਾਰ,ਪ੍ਰਸਾਰ ਤੇ ਸੰਚਾਰ ਨੂੰ ਹਮੇਸ਼ਾ ਮੇਰੀ ਪਹਿਲ :  ਸਿਵਲ ਸਰਜਨ

Mother Language Day
ਮਾਂ ਬੋਲੀ ਪੰਜਾਬੀ ਦੇ ਪ੍ਰਚਾਰ,ਪ੍ਰਸਾਰ ਤੇ ਸੰਚਾਰ ਨੂੰ ਹਮੇਸ਼ਾ ਮੇਰੀ ਪਹਿਲ : ਸਿਵਲ ਸਰਜਨ

ਬਰਨਾਲਾ, 21 ਫਰਵਰੀ 2022

ਸਿਹਤ ਵਿਭਾਗ ਬਰਨਾਲਾ ਵੱਲੋਂ ਸ਼੍ਰੀ ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਤ ਭਾਸ਼ਾ ਦਿਵਸ ਮੌਕੇ ਮਾਂ ਬੋਲੀ ਲਈ ਅਹਿਦ ਲੈ ਕੇ ਮਨਾਇਆ ਗਿਆ।

ਹੋਰ ਪੜ੍ਹੋ :-ਜ਼ਿਲ੍ਹਾ ਬਰਨਾਲਾ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਇਸ ਮੌਕੇ ਡਾ. ਜਸਬੀਰ ਸਿੰਘ ਔਲ਼ਖ, ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ 1967, ਸਮੇਤ ਪੰਜਾਬ ਰਾਜ ਭਾਸ਼ਾ (ਤਰਸੀਮ) ਐਕਟ (2008) ਤਹਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਰਕਾਰੀ ਖੇਤਰਾਂ ਦੇ ਅਦਾਰਿਆਂ, ਬੋਰਡਾਂ ਅਤੇ ਲੋਕਲ ਬਾਡੀਜ ਅਤੇ ਰਾਜ ਦੇ ਸਕੂਲਾਂ ਕਾਲਜਾਂ ਅਤੇ ਯੂਨੀਰਸਿਟੀਆਂ ਦੇ ਦਫਤਰਾਂ ਵਿੱਚ ਸਾਰਾ ਕੰਮ ਕਾਜ ਪੰਜਾਬੀ ਲਈ ਕੀਤਾ ਜਾਵੇਗਾ। ਭਾਸ਼ਾ ਵਿਭਾਗ ਪੰਜਾਬ ਦੇ ਸਮੂਹ ਅਦਾਰਿਆਂ ਅੰਦਰ ਮਾਤ ਭਾਸ਼ਾ ਪੰਜਾਬੀ ਵਿੱਚ ਕੰਮ ਕਰਵਾਉਣ ਲਈ ਪਾਬੰਦ ਹੈ।

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲੇ ਦਿਨ ਤੋਂ ਹੀ ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮ ਕਾਜ ਪੰਜਾਬੀ ਵਿੱਚ ਹੀ ਕਰਨ ਨੂੰ ਪਹਿਲ ਦਿੱਤੀ ਜਾਂਦੀ ਹੈ ਅਤੇ ਇਸ ਸਬੰਧੀ ਬਕਾਇਦਾ ਇਕ ਹਦਾਇਤ ਪੱਤਰ ਵੀ ਸਿਹਤ ਵਿਭਾਗ ਅਧੀਨ ਆਉਂਦੀਆਂ ਸਾਰੀਆਂ ਸੰਸਥਾਵਾਂ ਨੂੰ ਜਾਰੀ ਕੀਤਾ ਹੋਇਆ ਹੈ।

ਡਾ. ਔਲ਼ਖ ਨੇ ਕਿਹਾ ਕਿ ਸਿਵਲ ਸਰਜਨ ਦਫਤਰ ਬਰਨਾਲਾ ਅਤੇ ਸਮੂਹ ਸਿਹਤ ਬਲਾਕਾਂ ਵੱਲੋਂ ਮਾਂ ਬੋਲੀ ਪੰਜਾਬੀ”ਲਈ ਇਹ ਅਹਿਦ ਲਿਆ ਗਿਆ ਹੈ ਕਿ ਨਾਥਾਂ ,ਸੂਫੀਆਂ, ਭਗਤਾਂ ਗੁਰੂਆਂ, ਪੀਰਾਂ ਤੇ ਫਕੀਰਾਂ ਦੀ ਵਰਸੋਈ ਮਾਂ ਬੋਲੀ ਪੰਜਾਬੀ ਦੀ ਉਮਰ ਭਰ ਸਤਿਕਾਰ ਕੀਤਾ ਜਾਵੇਗਾ। ਆਪਣੀ ਮਾਂ ਬੋਲੀ ਪੰਜਾਬੀ ਬੋਲਾਂਗਾ, ਪੜਾਂਗਾ, ਲਿਖਾਗਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ।

ਇਸ ਮੌਕੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਿਵਲ ਸਰਜਨ ਦਫ਼ਤਰ ਬਰਨਾਲਾ ਦੇ ਕਰਮਚਾਰੀ ਹਾਜ਼ਰ ਸਨ।

Spread the love