ਬਰਨਾਲਾ, 24 ਫਰਵਰੀ 2022
ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਧੌਲਾ ਵਿਖੇ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਬੈਂਕ ਮਿੱਤਰਾ ਪ੍ਰੋਗਰਾਮ ਕਰਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਡਿਜੀਟਲ ਤਕਨੀਕ ਨਾਲ ਬੈਂਕ ਵਿੱਚ ਲੈਣ ਦੇਣ, ਆਨਲਾਈਨ ਬੈਂਕ ਖਾਤਾ ਖੋਲਣ ਆਦਿ ਬਾਰੇ ਸਮਝਾਇਆ ਗਿਆ। ਇਸ ਮੌਕੇ ਕਲੱਬ ਪ੍ਰਧਾਨ ਕੁਲਦੀਪ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਰਤਨ , ਐਡੋਕੇਟ ਸਰਬਜੀਤ ਸਿੰਘ ਤੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਨਵਰਾਜ ਸਿੰਘ, ਜਸਪ੍ਰੀਤ ਸਿੰਘ, ਸਾਜਨ ਸਿੰਘ, ਜਗਦੀਸ਼ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।