ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੀਗਲ ਅਵੇਰਨੈਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ

news makahni
news makhani
ਐਸ.ਏ.ਐਸ ਨਗਰ 15 ਮਾਰਚ 2022
ਸ੍ਰੀ ਆਰ.ਐਸ.ਰਾਏ,ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਰਹਿਨੁਮਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਐਸ.ਏ.ਐਸ. ਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਸਿ਼ਵਾਲਿਕ ਪਬਲਿਕ ਸਕੂਲ, ਫੇਜ਼-6, ਐਸ.ਏ.ਐਸ. ਨਗਰ ਵਿਖੇ ਲੀਗਲ ਅਵੇਰਨੈਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਹੋਲੀ ਹਰਬਸ ਲਈ ਇੰਟਰਵਿਊ ਅੱਜ

ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ।
 
ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾਂ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵਿਕਟਮ ਕੰਪਨਸੇ਼ਸਨ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
Spread the love