ਏ.ਡੀ.ਸੀ. ਨੇ ਲੇਖ ਮੁਕਾਬਲਿਆਂ ਦੇ ਜੇਤੂ ਅਧਿਆਪਕਾਂ ਨੂੰ ਕੀਤਾ ਸਨਮਾਨਿਤ

Patiala ADC

ਹੁਸ਼ਿਆਰਪੁਰ, 1 ਅਕਤੂਬਰ:
ਮੁੱਖ ਚੋਣ ਅਫ਼ਸਰ ਵਲੋਂ ਅਧਿਆਪਕ ਦਿਵਸ ’ਤੇ ਕਰਵਾਏ ਗਏ ਲੇਖ ਮੁਕਾਬਲਿਆਂ ਦੇ ਜੇਤੂ ਅਧਿਆਪਕਾਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਲੇਖ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦੇ ਪੰਜਾਬੀ ਮਾਸਟਰ ਜਸਵੰਤ ਸਿੰਘ ਰਾਏ ਨੇ ਪੰਜਾਬ ਵਿੱਚ ਦੂਸਰਾ ਅਤੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ, ਜਦਕਿ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਦੀ ਰਿਤੂ ਸ਼ਰਮਾ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਲਲਵਾਨ ਦੀ ਰਾਜਵੀਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਚੋਣਾਂ ਸਬੰਧੀ ਸੇਵਾਵਾਂ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਤੇ ਸੂਬੇ ਭਰ ਵਿੱਚ ਅਧਿਆਪਕਾਂ ਦੇ ਮੁਕਾਬਲੇ ਕਰਵਾਏ ਗਏ ਸਨ ਅਤੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਥੋਂ ਦਾ ਇਕ ਅਧਿਆਪਕ ਸੂਬੇ ਦੇ ਦੂਸਰੇ ਸਥਾਨ ’ਤੇ ਆਇਆ ਹੈ। ਇਸ ਮੌਕੇ ਤਹਿਸੀਲਦਾਰ (ਚੋਣਾਂ) ਹਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Spread the love