
ਫਾਜ਼ਿਲਕਾ, 23 ਮਾਰਚ 2022
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ. ਐਸ. ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਆਪਣਾ ਕੂੜਾ ਬਾਹਰ ਨਾ ਸੁੱਟਣ ਦੀ ਕੀਤੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰ ਨਗਰ ਕੌਂਸਲ ਵੱਲੋਂ ਨਿਰਧਾਰਤ ਕੀਤੀ ਥਾਂ ਉਪਰ ਹੀ ਕੂੜਾ ਸੁੱਟਣ। ਉਨ੍ਹਾਂ ਕਿਹਾ ਕਿ ਜੋ ਦੁਕਾਨਦਾਰ ਆਪਣਾ ਕੂੜਾ ਦੁਕਾਨ ਦੇ ਬਾਹਰ ਸੜਕ ਤੇ ਸੁੱਟੇਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਪੜ੍ਹੋ :-ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ
ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ ਬਾਹਰ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਆਪਣੇ ਘਰਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਦੇ ਵੱਖ-ਵੱਖ ਬਾਕਸ ਲਗਾਉਣ।