ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਕਰੀਅਰ ਗਾਈਡੈਂਸ 

_District Employment Bureau
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਲੋਂ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਕਰੀਅਰ ਗਾਈਡੈਂਸ 
ਰੂਪਨਗਰ, 25 ਮਾਰਚ 2022
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਗਾਈਡ ਕਰਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਰੋਜ਼ਗਾਰ ਤੇ ਮੌਕੇ ਦਿੱਤੇ ਜਾ ਸਕਣ। ਇਸ ਸਬੰਧੀ ਕਰੀਅਰ ਕਾਊਂਸਲਰ ਵੱਲੋਂ ਸਥਾਨਿਕ ਸਰਕਾਰੀ ਕਾਲਜ, ਰੂਪਨਗਰ ਵਿਖੇ ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਜਾਣਕਾਰੀ ਦੇਣ ਲਈ ਵਿਜਟ ਕੀਤੀ ਗਈ। ਜਿਸ ਵਿੱਚ ਬੀ.ਕਾਮ. ਦੇ 56 ਪ੍ਰਾਰਥੀਆਂ ਨੇ ਹਿੱਸਾ ਲਿਆ।

ਹੋਰ ਪੜ੍ਹੋ :-ਡਾਟਸ ਅਪਣਾਓ ਟੀ.ਬੀ. (ਤਪਦਿਕ) ਤੋਂ ਛੁਟਕਾਰਾ ਪਾਓ: ਸਿਵਲ ਸਰਜਨ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਮਿਸ ਸੁਪ੍ਰੀਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੀ.ਕਾਮ ਦੇ ਕੋਰਸ ਕਰਨ ਉਪਰੰਤ ਪ੍ਰਾਰਥੀਆਂ ਕੋਲ ਨੌਕਰੀਆਂ ਅਤੇ ਅਗਲੇਰੀ ਪੜ੍ਹਾਈ ਦੇ ਬਹੁਤ ਸਾਰੇ ਮੌਕੇ ਹੁੰਦੇ ਹਨ। ਉਨ੍ਹਾਂ ਨੇ ਪ੍ਰਾਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਫ਼ਤ ਆਨਲਾਈਨ ਕੋਚਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਰਜਿਸਟਰ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਐਮ.ਬੀ.ਏ., ਸੀ.ਏ. ਅਤੇ ਹੋਰ ਬੀ.ਕਾਮ. ਸਬੰਧੀ ਅਗਲੇਰੀ ਪੜ੍ਹਾਈ ਦੇ ਪੇਪਰਾਂ ਤੋਂ ਜਾਣੂ ਵੀ ਕਰਵਾਇਆ ਗਿਆ। ਇਸ ਦੇ ਨਾਲ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੇ ਲਾਭ ਅਤੇ ਵਿਧੀ ਤੋਂ ਵੀ ਜਾਣੂੰ ਕਰਵਾਇਆ ਗਿਆ।
ਇਹ ਸੈਸ਼ਨ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਗੁਰਪ੍ਰੀਤ ਕੌਰ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਕੀਤਾ ਗਿਆ ਜਿਸ ਵਿੱਚ ਡਾ: ਕੁਲਦੀਪ ਕੌਰ ਅਤੇ ਡਾ: ਕੁਲਵੀਰ ਕੌਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਵਿੱਚ ਵਿਜਟ ਕਰਨ ਅਤੇ ਦਫ਼ਤਰ ਦੇ ਹੈਲਪਲਾਈਨ ਨੰ: 8557010066 ਬਾਰੇ ਦੱਸਿਆ ਗਿਆ।
Spread the love