ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦਾ ਦੌਰਾ
ਸਕੂਲਾਂ, ਆਂਗਣਬਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਕੀਤੀ ਚੈਕਿੰਗ
ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਤੌਰ ਤੇ ਮਿਲੇ

ਫਾਜਿ਼ਲਕਾ, 25 ਮਾਰਚ 2022

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸ਼ੁੱਕਰਵਾਰ ਨੂੰ ਫਾਜਿ਼ਲਕਾ ਼ਿਜਲ੍ਹੇ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਵਿਚ ਮਿੱਡ ਡੇ ਮੀਲ, ਆਂਗਣਬਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਔਰਤਾਂ ਨੂੰ ਮਿਲਦੀ ਖੁਰਾਕ ਅਤੇ ਰਾਸ਼ਨ ਡਿਪੂਆਂ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਖਤੀ ਨਾਲ ਨਿਰਦੇਸ਼ ਜਾਰੀ ਕੀਤੇ ਅਤੇ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਸਰਕਾਰੀ ਸਕੀਮ ਦਾ ਲਾਭ ਲੋੜਵੰਦ ਵਿਅਕਤੀ ਨੂੰ ਮਿਲੇ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਫਾਜਿ਼ਲਕਾ ਅਤੇ ਰਾਮਪੁਰਾ ਦੇ ਸਰਕਾਰੀ ਸਕੂਲ ਵਿਚ ਮਿੱਡ ਡੇ ਮੀਲ ਦੀ ਜਾਂਚ ਕੀਤੀ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਾਫ ਸੁਥਰਾ ਖਾਣਾ ਮਿਲੇ ਅਤੇ ਖਾਣਾ ਬਣਾਉਂਦੇ ਸਮੇਂ ਅਤੇ ਬੱਚਿਆਂ ਨੂੰ ਵਰਤਾਊਂਦੇ ਸਮੇਂ ਸਾਫ ਸਫਾਈ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਇਸ ਮੌਕੇ ਬੱਚਿਆਂ ਦੇ ਮਾਪਿਆਂ ਨਾਲ ਵੀ ਗਲਬਾਤ ਕੀਤੀ ਅਤੇ ਲਾਕਡਾਊਨ ਦੌਰਾਨ ਮਿਲਦੇ ਰਹੇ ਰਾਸ਼ਨ ਦੀ ਜਾਣਕਾਰੀ ਹਾਸਲ ਕੀਤੀ।

ਇਸੇ ਤਰਾਂ ਉਨ੍ਹਾਂ ਨੇ ਰਾਮਪੁਰਾ ਦੇ ਆਂਗਣਬਾੜੀ ਸੈਂਟਰ ਦਾ ਦੌਰਾ ਕਰਕੇ ਇੱਥੇ ਵੀ ਬੱਚਿਆਂ ਅਤੇ ਗਰਭਵਤੀ ਅਤੇ ਦੁੱਧ ਪਿਆਉਂਦੀਆਂ ਮਾਂਵਾਂ ਨੂੰ ਮਿਲਣ ਵਾਲੀ ਖੁਰਾਕ ਦੀ ਜਾਣਕਾਰੀ ਲਈ ਅਤੇ ਕੁਝ ਪਰਿਵਾਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਹਰੇਕ ਸਕੂਲ, ਡਿਪੂ ਅਤੇ ਆਂਗਣਬਾੜੀ ਕੇਂਦਰ ਵਿਚ ਜਨਜਾਗਰੂਕਤਾ ਲਈ ਬੈਨਰ ਲਗਾਏ ਜਾਣ ਤਾਂ ਜ਼ੋ ਲੋਕਾਂ ਨੂੰ ਇੱਥੇ ਮਿਲਣ ਵਾਲੀ ਸਹੁਲਤ ਅਤੇ ਜ਼ੇਕਰ ਸਹੁਲਤ ਨਾ ਮਿਲ ਰਹੀ ਹੋਵੇ ਤਾਂ ਸਿ਼ਕਾਇਤ ਕਿੱਥੇ ਕਰਨੀ ਹੈ ਦੀ ਜਾਣਕਾਰੀ ਹੋਵੇ।

ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਰਾਮਪੁਰਾ ਦੇ ਅਤੇ ਫਾਜਿ਼ਲਕਾ ਦੇ ਇਕ ਡਿਪੂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਸਖ਼ਤ ਹਦਾਇਤ ਕੀਤੀ ਕਿ ਡਿਪੂ ਤੋਂ ਲਾਭਪਾਤਰੀਆਂ ਨੂੰ ਕਣਕ ਤੋਲ ਕੇ ਦਿੱਤੀ ਜਾਵੇ ਅਤੇ ਹਰੇਕ ਡਿਪੂ ਤੇ ਕੰਡਾ ਲਾਜ਼ਮੀ ਤੌਰ ਤੇ ਹੋਵੇ। ਉਨ੍ਹਾਂ ਨੇ ਕਿਹਾਕਿ ਬੋਰੀ ਵਿਚ ਜ਼ੇਕਰ ਕਣਕ ਘੱਟ ਹੋਵੇ ਤਾਂ ਡਿਪੂ ਪੂਰੀ ਕਰਕੇ ਦੇਵੇ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਅਪੀਲ ਕੀਤੀ ਕਿ ਉਹ ਡਿਪੂ ਤੋਂ ਰਾਸ਼ਨ ਹਮੇਸ਼ਾ ਤੋਲ ਕੇ ਲੈਣ ਅਤੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ।ਉਨ੍ਹਾਂ ਨੇ ਜਾਂਚ ਦੌਰਾਨ ਜਿੱਥੇ ਵੀ ਉਣਤਾਈਆਂ ਪਾਈਆਂ ਗਈਆਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਵੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨਾਲ ਵੀ ਬੈਠਕ ਕੀਤੀ।ਇਸ ਮੌਕੇ ਡੀਐਫਐਸਓ ਸ੍ਰੀ ਵਿਕਾਸ ਬੱਤਰਾ ਨੇ ਜਾਣਕਾਰੀ ਦਿੱਤੀ ਕਿ 78 ਫੀਸਦੀ ਲਾਭਪਾਤਰੀਆਂ ਨੂੰ ਛਿਮਾਹੀ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੰੁਮਾਇੰਦੇ ਨੇ ਦੱਸਿਆ ਕਿ ਆਂਗਣਬਾੜੀ ਕੇਂਦਰਾਂ ਵਿਚ 50619 ਬੱਚੇ ਅਤੇ 13328 ਗਰਭਵਤੀ/ਦੁੱਧ ਪਿਆਉਂਦੀਆਂ ਮਾਂਵਾਂ ਰਜਿਸ਼ਟਰਡ ਹਨ। ਜਿ਼ਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 712 ਸਕੂਲਾਂ ਵਿਚ ਮਿੱਡ ਡੇ ਮੀਲ ਦਿੱਤਾ ਜਾ ਰਿਹਾ ਹੈ।

Spread the love