ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼, ਬੁੱਢੇ ਨਾਲੇ ਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਬਣਾਇਆ ਜਾਵੇ ਯਕੀਨੀ

MLA Gurpreet Bassi Gogi directs MC officials to ensure embankments of Budha Nullah are beautified
MLA Gurpreet Bassi Gogi directs MC officials to ensure embankments of Budha Nullah are beautified
ਕਿਹਾ ! ਬੁੱਢੇ ਨਾਲੇ ਦੀ ਸਫ਼ਾਈ ‘ਚ ਲਿਆਂਦੀ ਜਾਵੇ ਤੇਜ਼ੀ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ
ਬੁੱਢੇ ਨਾਲੇ ‘ਤੇ ਬਣੇ ਸਾਰੇ ਪੁਲਾਂ ਨੂੰ ਕੀਤਾ ਜਾਵੇ ਮਜ਼ਬੂਤ, ਬਨੇਰਿਆਂ ‘ਤੇ ਲੋਹੇ ਦੇ ਜਾਲ ਲਗਾਏ ਜਾਣ – ਵਿਧਾਇਕ ਗੋਗੀ

ਲੁਧਿਆਣਾ, 25 ਮਾਰਚ 2022

ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੇ ਸਾਰੇ ਬੰਨ੍ਹਾਂ ਦੀ ਮਜ਼ਬੂਤੀ ਦੇ ਨਾਲ-ਨਾਲ ਇਸਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੀ ਸਫ਼ਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ ਜਿਸ ਨਾਲ ਇਲਾਕਾ ਵਾਸੀਆਂ ਨੂੰ ਫਾਇਦਾ ਹੋ ਸਕੇ।

ਹੋਰ ਪੜ੍ਹੋ :-‘ਆਪ’ ਨੇ ਆਪਣੇ ਵਾਅਦੇ ਮੁਤਾਬਿਕ ‘ਭ੍ਰਿਸ਼ਟਾਚਾਰ ਮੁਕੱਤ ਪੰਜਾਬ’ ਬਣਾਉਣ ਲਈ ਚੁੱਕਿਆ ਪਹਿਲਾ ਕਦਮ

ਵਿਧਾਇਕ ਸ੍ਰੀ ਗੋਗੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਗੋਪਾਲ ਨਗਰ ਇਲਾਕੇ ਦਾ ਦੌਰਾ ਕੀਤਾ ਅਤੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਗੀ ਨੇ ਦੱਸਿਆ ਕਿ ਬੁੱਢੇ ਨਾਲੇ ਦਾ ਕਰੀਬ 8 ਕਿਲੋਮੀਟਰ ਦਾ ਹਿੱਸਾ ਉਨ੍ਹਾਂ ਦੇ ਹਲਕਾ ਲੁਧਿਆਣਾ ਪੱਛਮੀ ਵਿੱਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਜਤਾਇਆ ਹੈ ਅਤੇ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਠੋਸ ਰਹਿੰਦ ਖੂੰਹਦ ਨੂੰ ਨਾਲੇ ਵਿੱਚ ਨਾ ਡਿੱਗਣ ਨੂੰ ਯਕੀਨੀ ਬਣਾਉਣ ਲਈ ਨਾਲੇ ਦੇ ਨਾਲ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਕਸਦ ਨਾਲ ਨਾਲੇ ਦੇ ਦੋਨਾਂ ਪਾਸੇ ਲੋਹੇ ਦੇ ਜਾਲ ਵੀ ਲਗਾਏ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬੁੱਢੇ ਨਾਲੇ ‘ਤੇ ਬਣੇ ਸਾਰੇ ਪੁਲਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਨੇਰਿਆਂ ‘ਤੇ ਲੋਹੇ ਦੇ ਜਾਲ ਲਗਾਏ ਜਾਣ।

Spread the love