ਪੰਜਾਬ ਵਿੱਚ ਰੂਰਲ ਟੂਰਿਸਮ ਨੂੰ ਸਥਾਪਿਤ ਕੀਤਾ ਜਾਵੇਗਾ
ਰੂਪਨਗਰ , 26 ਮਾਰਚ 2022
ਅੱਜ ਰੂਪਨਗਰ ਵਿਖੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੌਰਾ ਕੀਤਾ ਗਿਆ। ਇਸ ਮੌਕੇ ਉੱਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿੱਚ ਕੈਬਨਿਟ ਮੰਤਰੀ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਹੋਰ ਪੜ੍ਹੋ :-ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਨੈਸ਼ਨਲ ਹਾਈਵੇ/ਸਟੇਟ ਹਾਈਵੇ ਉਪਰ ਗੱਡੀਆਂ ਦੀ ਪਾਰਕਿੰਗ ਸਬੰਧੀ ਹੁਕਮ ਜਾਰੀ
ਉਨ੍ਹਾਂ ਮੀਡੀਆ ਨੂੰ ਸੰਬੌਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿਹੜੀਆਂ ਖੱਡਾਂ ਮਾਈਨਿੰਗ ਲਈ ਅਲਾਟ ਕੀਤੀਆਂ ਗਈਆਂ ਸਨ ਉਨ੍ਹਾਂ ਸਾਰੀਆਂ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ਉੱਤੇ ਗੈਰ ਕਾਨੂੰਨੀ ਮਾਈਨਿੰਗ ਨਾ ਹੋਣ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਈ.ਡੀ. ਮਾਈਨਿੰਗ ਵਿੰਗ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਈਨਿੰਗ ਨੂੰ ਸਹੀ ਢੰਗ ਨਾਲ ਚਲਾਉਣ ਲਈ ਜਲਦ ਹੀ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ ਜਿਸ ਤਹਿਤ ਪਹਿਲਾਂ ਜਿਹੜਾ ਪੈਸਾ ਗੈਰ-ਕਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖਾਤੇ ਵਿਚ ਜਾਂਦਾ ਸੀ ਹੁਣ ਉਹੀ ਪੰਜਾਬ ਸਰਕਾਰ ਕੋਲ ਆਵੇਗਾ ਜਿਸਨੂੰ ਸੂਬੇ ਦੇ ਵਿਕਾਸ ਉੱਤੇ ਲਾਇਆ ਜਾਵੇਗਾ।
ਉਹਨਾਂ ਕਿਹਾ ਕਿ ਸਾਡਾ ਮੁੱਖ ਮੰਤਵ ਆਮ ਲੋਕਾਂ ਤਕ ਸਾਰੀਆਂ ਭਲਾਈ ਸਕੀਮਾਂ ਨੂੰ ਪਹੁੰਚਾਉਣਾ ਹੈ ਅਤੇ ਮਾਫੀਆ ਰਾਜ ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਨਵੀਂ ਮਾਇਨਿੰਗ ਪਾਲਿਸੀ ਲਾਗੂ ਹੋਣ ਨਾਲ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਮਾਇਨਿੰਗ ਨਹੀਂ ਕਰ ਸਕੇਗਾ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਪੰਜਾਬ ਨੂੰ ਦੇਸ਼ ਅਤੇ ਦੁਨੀਆਂ ਵਿੱਚ ਟੂਰਿਜ਼ਮ ਲਈ ਆਕਰਸ਼ਣ ਦਾ ਕੇਂਦਰ ਬਣਾਇਆ ਜਾਵੇਗਾ। ਜਿਸ ਵਿੱਚ ਪਹਿਲੇ ਪੜਾਅ ਦੌਰਾਨ ਪੰਜਾਬ ਦੇ 50 ਪਿੰਡਾਂ ਨੂੰ ਟੂਰਿਜ਼ਮ ਸਪੋਟ ਵਜੋਂ ਸਥਾਪਿਤ ਕੀਤਾ ਜਾਵੇਗਾ ਜਿਸ ਉੱਤੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ ।
ਇਸ ਮੌਕੇ ਉੱਤੇ ਵਿਧਾਇਕ ਸ੍ਰੀ ਦਿਨੇਸ਼ ਕੁਮਾਰ ਚੱਢਾ, ਵਿਧਾਇਕ ਡਾ. ਚਰਨਜੀਤ ਸਿੰਘ, ਡਿਪਟੀ ਕਮਿਸ਼ਨਰ, ਸ਼੍ਰੀਮਤੀ ਸੋਨਾਲੀ ਗਿਰਿ , ਐਸ.ਐਸ.ਪੀ. ਸ਼੍ਰੀ ਵਿਵੇਕ ਸ਼ੀਲ ਸੋਨੀ , ਐਸ.ਪੀ. ਸ਼੍ਰੀ ਅੰਕੁਰ ਗੁਪਤਾ , ਐਸ.ਡੀ.ਐਮ. ਸ . ਗੁਰਵਿੰਦਰ ਸਿੰਘ ਜੌਹਲ , ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ੍ਰੀ ਕੇਸਵ ਗੋਇਲ, ਜ਼ਿਲ੍ਹਾ ਸਕਤੱਰ ਰਾਮ ਕੁਮਾਰ ਮੁਕਾਰੀ, ਜਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ, ਜ਼ਿਲ੍ਹਾ ਖਜਾਨਚੀ ਸੁਰਜਨ ਸਿੰਘ, ਜ਼ਿਲ੍ਹਾ ਦਫ਼ਤਰ ਇੰਚਾਰਜ ਮਨਜੀਤ ਸਿੰਘ, ਜਿਲ੍ਹਾ ਪ੍ਰਧਾਨ ਬੀ.ਸੀ.ਵਿੰਗ. ਭਜਨ ਲਾਲ, ਭਾਗ ਸਿੰਘ ਮਦਾਨ, ਜ਼ਿਲ੍ਹਾ ਯੂਥ ਵਿੰਗ ਪ੍ਰਦਾਨ ਕਮਿਕਰ ਸਿੰਘ ਢਾਡੀ, ਸ਼ਿਵ ਕੁਮਾਰ ਲਾਲਪੁਰਾ, ਰਣਜੀਤ ਸਿੰਘ, ਹਰਦੀਪ ਸਿੰਘ ਕਾਹਲੋ, ਜਸਵੀਰ ਸਿੰਘ, ਰਵੀਨ ਬਬਲਾ, ਈਵੈਂਟ ਇੰਚਾਰਜ ਸੰਦੀਪ ਜੋਸ਼ੀ, ਇੰਦਰਪਾਲ ਸਿੰਘ ਸਤਿਆਲ, ਸਹੇਲ ਸਿੰਘ ਆਦਿ ਸ਼ਾਮਲ ਸਨ।