ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਕਰਵਾਇਆ ਜਾਵੇਗਾ ‘ਵਿਸ਼ਵ ਰੰਗਮੰਚ ਦਿਵਸ’ ਸੰਬੰਧੀ ਸਮਾਗਮ

NEWS MAKHANI

ਫਿਰੋਜ਼ਪੁਰ 25 ਮਾਰਚ 2022

ਮਾਣਯੋਗ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਤੇ ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਡਾ. ਵੀਰਪਾਲ ਕੌਰ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਦਾਸ ਐਂਡ ਬਰਾਊਨ ਵਰਲਡ ਸਕੂਲ, ਫ਼ਿਰੋਜ਼ਪੁਰ ਛਾਉਣੀ ਅਤੇ ਮਯੰਕ ਫਾਊਂਡੇਸ਼ਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ‘ਵਿਸ਼ਵ ਰੰਗ ਮੰਚ’ ਸਮਾਗਮ 26 ਮਾਰਚ (ਦਿਨ ਸ਼ਨੀਵਾਰ) ਨੂੰ ਦਾਸ ਐਂਡ ਬਰਾਊਨ ਵਰਲਡ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਮੁਹਾਲੀ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਨਵੇਂ ਚੁਣੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਨਾਲ ਹੀ ਇਹ ਜਾਣਕਾਰੀ ਦਿੰਦਿਆਂ ਡਾ. ਜਗਦੀਪ ਸਿੰਘ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਨੇ ਦੱਸਿਆ ਕਿ ‘ਵਿਸ਼ਵ ਰੰਗਮੰਚ ਦਿਵਸ’ ਮੌਕੇ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਖੇਡਿਆ ਜਾਣਾ ਹੈ। ਇਸ ਸਮਾਗਮ ਦੀ ਸ਼ੋਭਾ ਵਧਾਉਣ ਲਈ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਹਲਕਾ, ਫ਼ਿਰੋਜ਼ਪੁਰ ਸ਼ਹਿਰੀ ਅਤੇ ਸ੍ਰੀ ਰਜਨੀਸ਼ ਕੁਮਾਰ ਦਹੀਆ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਡਾ. ਨਿਰਮਲ ਜੌੜਾ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ ਯੂਨੀਵਰਸਿਟੀ ਕਰਨਗੇ। ਵਿਸ਼ੇਸ਼ ਮਹਿਮਾਨ ਸ੍ਰੀਮਤੀ ਕੰਵਲਜੀਤ ਕੌਰ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ, ਡਾ. ਸੰਗੀਤਾ ਪ੍ਰਿੰਸੀਪਲ, ਦੇਵ ਸਮਾਜ ਕਾਲਜ, ਫ਼ਿਰੋਜ਼ਪੁਰ ਅਤੇ ਸ. ਚਮਕੌਰ ਸਿੰਘ ਸਰਾਂ ਜ਼ਿਲ੍ਹਾ ਸਿੱਖਿਆ ਅਫ਼ਸਰ, ਸੈ. ਸਿ., ਫ਼ਿਰੋਜ਼ਪੁਰ ਹੋਣਗੇ। ਇਸ ਮੌਕੇ ’ਤੇ ਕਲਾ ਜਗਤ ਨਾਲ ਜੁੜੀਆਂ ਸ਼ਖ਼ਸ਼ੀਅਤਾਂ ਸ੍ਰੀ ਚਮਨ ਅਰੋੜਾ ਰੰਗਮੰਚ, ਟੀ.ਵੀ. ਅਤੇ ਰੇਡੀਓ ਕਲਾਕਾਰ ਅਤੇ ਡਾ. ਕੁਲਬੀਰ ਮਲਿਕ ਯੁਵਾ ਨਾਟਕਕਾਰ ਅਤੇ ਅਦਾਕਾਰ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਸੇ ਦਿਨ ਸ਼ਾਮ 07:00 ਵਜੇ ਮਿਊਂਸਪਲ ਪਾਰਕ, ਟਾਊਨ ਹਾਲ, ਫ਼ਿਰੋਜ਼ਪੁਰ ਸ਼ਹਿਰ ਵਿਖੇ ਇੱਕ ਨੁੱਕੜ ਨਾਟਕ ‘ਬੰਬੀਹਾ ਬੋਲੇ’ ਖੇਡਿਆ ਜਾਣਾ ਹੈ। ਸੋ ਇਸ ਨਾਟਕ ਦਾ ਆਨੰਦ ਲੈਣ ਲਈ ਸਮੂਹ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।

Spread the love