ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। 

ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। 
ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ। 
ਰੂਪਨਗਰ 27 ਮਾਰਚ 2022
ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਦੇ ਮੰਤਵ ਲਈ ਮਿਤੀ 25 ਮਾਰਚ  ਨੂੰ ਬਲਾਕ ਰੂਪਨਗਰ ਦੇ ਪਿੰਡ ਸੰਗਤਪੁਰ ਵਿਖੇ ਆਤਮਾ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ।

ਹੋਰ ਪੜ੍ਹੋ :-ਪਰਵਾਸੀ ਗਾਇਕ ਤੇ ਲੇਖਕ ਸੁਰਜੀਤ ਮਾਧੋਪੁਰੀ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨ

​ਕੈਂਪ ਦੌਰਾਨ ਬਾਗਬਾਨੀ ਵਿਕਾਸ ਅਫ਼ਸਰ, ਰੂਪਨਗਰ ਡਾ. ਚਤਰਜੀਤ ਸਿੰਘ ਰਤਨ ਵੱਲੋਂ ਦੱਸਿਆ ਗਿਆ ਕਿ ਮਨੁੱਖੀ ਸਿਹਤ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪ੍ਰੋਟੀਨ, ਖਣਿਜ ਅਤੇ ਹੋਰ ਖ਼ੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਹੋਣ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਨੈਸ਼ਨਲ ਇੰਸਟੀਚਿਊਟ ਆਫ ਨਿਊਟਰੀਸ਼ਨ, ਹੈਦਰਾਬਾਦ ਅਨੁਸਾਰ ਸੰਤੁਲਿਤ ਖੁਰਾਕ ਲਈ ਹਰ ਵਿਅਕਤੀ ਨੂੰ ਰੋਜ਼ਾਨਾ 300 ਗ੍ਰਾਮ ਸਬਜ਼ੀਆਂ ਅਤੇ 100 ਗ੍ਰਾਮ ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਹਨਾਂ ਦੱਸਿਆ ਕਿ ਅੱਜ ਦੇ ਸਵਾਰਥੀ ਸਮੇਂ ਵਿੱਚ ਆਪਣੇ ਨਿੱਜੀ ਮੁਨਾਫੇ ਦੀ ਖ਼ਾਤਰ ਕੁਝ ਲੋਕ ਤੇਜ਼ ਜ਼ਹਿਰਾਂ ਦੇ ਛਿੜਕਾਅ ਵਾਲੀਆਂ ਸਬਜ਼ੀਆਂ ਉਗਾ ਕੇ ਬਜ਼ਾਰ ਵਿੱਚ ਸਪਲਾਈ ਕਰ ਰਹੇ ਹਨ ਜੋ ਮਨੁੱਖੀ ਸਿਹਤ ਲਈ ਅਤਿਅੰਤ ਹਾਨੀਕਾਰਕ ਹਨ। ਇਸੇ ਕਾਰਨ ਹੁਣ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਨੇ ਲੋਕਾਂ ਨੂੰ ਲਪੇਟ ਵਿਚ ਲਿਆ ਹੋਇਆ ਹੈ। ਅਜਿਹੀ ਸਥਿਤੀ ਤੋਂ ਨਿਜ਼ਾਤ ਪਾਉਣ ਲਈ ਬਾਗਬਾਨੀ ਵਿਭਾਗ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਆਪੋ ਆਪਣੇ ਘਰਾਂ ਜਾਂ ਖੇਤਾਂ ਵਿੱਚ ਸਬਜ਼ੀਆਂ ਉਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਘਰੇਲੂ ਬਗੀਚੀ ਉਗਾਉਣ ਨਾਲ ਜਿੱਥੇ ਸਾਨੂੰ ਜ਼ਹਿਰਾਂ ਰਹਿਤ ਸਬਜ਼ੀਆਂ ਪ੍ਰਾਪਤ ਹੋਣਗੀਆਂ, ਉੱਥੇ ਸਾਨੂੰ ਆਰਥਿਕ ਲਾਭ ਵੀ ਪਹੁੰਚੇਗਾ। ਇਸ ਤੋਂ ਇਲਾਵਾ ਤਾਜ਼ੀਆਂ ਅਤੇ ਜ਼ਹਿਰ ਮੁਕਤ ਸਬਜੀਆਂ ਖਾਣ ਨਾਲ ਪੌਸ਼ਟਿਕ ਤੱਤ ਪ੍ਰਾਪਤ ਹੁੰਦੇ ਹਨ ਜਿਸ ਨਾਲ ਸਾਡੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਉਹਨਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਬਜ਼ੀ ਬੀਜ ਕਿੱਟਾਂ ਵਿਚ 10 ਤਰ੍ਹਾਂ ਦੇ ਸਬਜ਼ੀ ਬੀਜ਼ ਹਨ ਜਿਨ੍ਹਾਂ ਦੀ ਬਿਜਾਈ ਸਬੰਧੀ ਸਮੁੱਚੀ ਜਾਣਕਾਰੀ ਵੀ ਇਸ ਕਿੱਟ ਵਿੱਚ ਮੌਜੂਦ ਹੈ।
ਘਰੇਲੂ ਪੱਧਰ ਤੇ ਉਗਾਏ ਜਾਣ ਵਾਲੇ ਫ਼ਲ-ਸਬਜੀਆਂ ਨੂੰ ਕੀੜਿਆਂ ਤੋਂ ਬਚਾਉਣ ਲਈ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਟਰੈਪ ਲਗਾਉਣ ਦੀ ਸਲਾਹ ਦਿੱਤੀ ਤਾਂ ਜੋ ਜ਼ਹਿਰਾਂ ਦੀ ਵਰਤੋਂ ਘਟਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਟਰੈਪ ਬਾਗਬਾਨੀ ਵਿਭਾਗ ਨਾਲ ਸੰਪਰਕ ਕਰਕੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਅੱਗੇ ਉਨ੍ਹਾਂਂ ਨੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਸਕੀਮ ਤਹਿਤ ਬਾਗ਼, ਖੁੰਬ ਯੂਨਿਟ ਅਤੇ ਗੰਡੋਆ ਖਾਦ ਯੂਨਿਟ ਆਦਿ ਲਗਾਉਣ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਬਾਗਬਾਨੀ ਨਾਲ ਜੁੜੇ ਕਿੱਤੇ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਅਫ਼ਸਰ-ਕਮ-ਜ਼ਿਲ੍ਹਾ ਟਰੇਨਿੰਗ ਅਫਸਰ, ਰੂਪਨਗਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਵਿੱਚ ਗੁਲੀਡੰਡੇ ਦੀ ਰੋਕਥਾਮ ਲਈ ਉਪਾਅ ਵਿਸਤਾਰ ਵਿਚ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਫਸਲਾਂ ਵਿਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਲੋੜ ਅਨੁਸਾਰ ਹੀ ਕਰਨੀ ਚਾਹੀਦੀ ਹੈ ਤਾਂ ਜੋ ਖਰਚ ਘਟਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਉਪਰੰਤ ਖੇਤੀਬਾੜੀ ਅਫਸਰ ਰੂਪਨਗਰ ਡਾ. ਸਤਵੰਤ ਸਿੰਘ ਨੇ ਤਿੰਨ ਅਹਿਮ ਕੁਦਰਤੀ ਸਰੋਤ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਸੁਧਰੀਆਂ ਤਕਨੀਕਾਂ ਤਕਨੀਕਾਂ ਨਾਲ ਖੇਤੀ ਕਰਨ ਦੀ ਕਿਸਾਨਾਂ ਨੂੰ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਪਾਣੀ ਲੈਣ ਵਾਲੀ ਫਸਲ ਝੋਨੇ ਝੋਨੇ ਦੀ ਬਜਾਏ ਸੋਇਆਬੀਨ ਅਤੇ ਹੋਰ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਕਿਸਾਨਾਂ ਵੱਲੋਂ ਖੇਤੀ ਸਮੱਸਿਆਵਾਂ ਸਬੰਧੀ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਮੌਕੇ ਤੇ ਜਵਾਬ ਵੀ ਦਿੱਤੇ ਗਏ।
ਇਸ ਮੌਕੇ ਬਾਗਬਾਨੀ ਸਹਾਇਕ ਸ਼੍ਰੀ ਸੁਮੇਸ਼ ਕੁਮਾਰ ਅਤੇ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ। ਕੈਂਪ ਦੇ ਅੰਤ ਵਿਚ ਆਤਮਾ ਸਕੀਮ ਤਹਿਤ ਬਾਗਬਾਨੀ ਵਿਭਾਗ ਵੱਲੋਂ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਮੁਫ਼ਤ ਵਿੱਚ ਵੰਡੀਆਂ ਗਈਆ।
Spread the love