ਪਟਿਆਲਾ, 29 ਮਾਰਚ 2022
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 7.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਰਾਜੀਵ-ਲੌਂਗੋਵਾਲ ਸਮਝੌਤੇ ’ਤੇ ਸੰਸਦ ਮੋਹਰ ਲਗਾਵੇ : ਹਰਸਿਮਰਤ ਕੌਰ ਬਾਦਲ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਫਸਲ ਦੀ ਕਟਾਈ ਅਤੇ ਖਰੀਦ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ, ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ‘ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ।
ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 28 ਮਈ 2022 ਤੱਕ ਲਾਗੂ ਰਹਿਣਗੇ।