ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ
ਬਰਨਾਲਾ, 30 ਮਾਰਚ 2022
ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲਾ ਬਰਨਾਲਾ ਵਿੱਚ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ ਤਹਿਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪਹਿਲੀ ਅਪਰੈਲ ਨੂੰ ‘ਪ੍ਰੀਖਿਆ ਪੇ ਚਰਚਾ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਰੂ-ਬ-ਰੂ ਹੋਣਗੇ।
ਕੇਂਦਰੀ ਵਿਦਿਆਲਯ ਏਅਰ ਫੋਰਸ ਸਟੇਸ਼ਨ ਬਰਨਾਲਾ ਦੇ ਪਿ੍ਰੰਸੀਪਲ ਕੁਲਬੀਰ ਸਿੰਘ ਨੇ ਦੱਸਿਆ ਕਿ ‘ਪ੍ਰੀਖਿਆ ਪੇ ਚਰਚਾ’ ਅਧੀਨ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤਹਿਤ ਪ੍ਰਧਾਨ ਮੰਤਰੀ 1 ਅਪਰੈਲ ਨੂੰ ਸਵੇਰੇ 11 ਵਜੇ ਵਿਦਿਆਰਥੀਆਂ ਦੇ ਰੂਬਰੂ ਹੋਣਗੇ, ਜੋ ਪ੍ਰੋਗਰਾਮ ਦੂਰਦਰਸ਼ਨ ਸਣੇ ਸੋਸ਼ਲ ਮੀਡੀਆ ’ਤੇ ਲਾਈਵ ਚਲਾਇਆ ਜਾਵੇਗਾ।
ਹੋਰ ਪੜ੍ਹੋ :-8 ਅਪ੍ਰੈਲ 2022 ਤੋਂ 16 ਅਪ੍ਰੈਲ 2022 ਤੱਕ ਦੂਜੀ ਜਮਾਤ ਤੋਂ ਲੈ ਕੇ ਨੋਵੀਂ ਜਮਾਤ ਤੱਕ ਦਾਖਲਾ ਕਰਵਾਉਣ ਲਈ ਅਰਜੀਆਂ ਦੀ ਮੰਗ
ਇਸ ਮੌਕੇ ਜਵਾਹਰ ਨਵੋਦਿਆ ਵਿਦਿਆਲਯ ਢਿੱਲਵਾਂ ਦੇ ਵਾਈਸ ਪਿ੍ਰੰਸੀਪਲ ਸ੍ਰੀ ਹੇਮਰਾਜ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਇਹ ਮੁਹਿੰਮ 10 ਅਪਰੈਲ ਤੱਕ ਜਾਰੀ ਰਹੇਗੀ ਤੇ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਇਮਤਿਹਾਨਾਂ ਸਬੰਧੀ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨਾਂ ਸਾਰੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।