ਫਾਰਮ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ , ਬਲਾਕ ਬੀ , ਚੌਥੀ ਮੰਜਿਲ , ਕਮਰਾ ਨੰ: 508 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਮ੍ਹਾਂ ਕਰਵਾਉਣ
ਗੁਰਦਾਸਪੁਰ, 1 ਅਪ੍ਰੈਲ 2022
ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ , ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ , ਲਈ ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ , ਬਲਾਕ –ਬੀ , ਚੌਥੀ ਮੰਜਿਲ , ਕਮਰਾ ਨੂੰ 508 ਵਿਖੇ ਮਿਤੀ 4 ਅਪ੍ਰੈਲ, 2022 ਤੱਕ ਅਪਲਾਈ ਕਰ ਸਕਦੇ ਹਨ ।
ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਪਲੇਸਮੈਂਟ ਕੈਂਪ 5 ਅਪ੍ਰੈਲ ਨੂੰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ ਗੋਰਾਇਆ , ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ । ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ , ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ , ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ ।
ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ . ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ । ਚਾਹਵਾਨ ਲੜਕੇ /ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ , ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 4 ਅਪ੍ਰੈਲ, 2022 ਤੱਕ ਫਾਰਮ ਭਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ਤੇ ਸੰਪਰਕ ਕਰੋ ।