ਰੂਪਨਗਰ,1 ਅਪ੍ਰੈਲ 2022
ਜ਼ਿਲ੍ਹਾ ਰੂਪਨਗਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਕੁਮਾਰ ਵਸ਼ਿਸ਼ਟ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਟੇਟ ਫੂਡ ਕਮਿਸ਼ਨ, ਚੰਡੀਗੜ੍ਹ ਵਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਲਾਗੂ ਕਰਨ ਸਬੰਧੀ 5 ਅਪ੍ਰੈਲ ਨੂੰ ਸਵੇਰੇ 10.30 ਵਜੇ ਰੂਪਨਗਰ ਜ਼ਿਲ੍ਹੇ ਦਾ ਦੌਰਾ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਆਪਣੇ ਦੌਰੇ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਰਕਾਰ ਵਲੋਂ ਚਲਾਈ ਗਈ ਮਿਡ-ਏ-ਮੀਲ ਦੀਆਂ ਸੇਵਾਵਾਂ ਦਾ ਨਿਰੀਖਣ ਕਰਨਗੇ ਅਤੇ ਵੱਖ-ਵੱਖ ਆਂਗਣਵਾੜੀ/ਬਾਲਵਾੜੀ ਸੈਟਰਾਂ ਦਾ ਵੀ ਨਿਰੀਖਣ ਕੀਤਾ ਜਾਵੇਗਾ।