ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਮੇਰੀ ਪ੍ਰਾਥਮਿਕਤਾ : ਸੰਦੀਪ ਗਰਗ
ਗੈਰ-ਕਨੂੰਨੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ
ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਵਿੱਚ ਵਾਧਾ ਕੀਤੇ ਜਾਵੇਗਾ
ਰੂਪਨਗਰ, 2 ਅਪ੍ਰੈਲ 2022
ਰੂਪਨਗਰ ਜ਼ਿਲ੍ਹੇ ਦੇ ਨਵੇਂ ਨਿਯੁਕਤ ਕੀਤੇ ਗਏ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਹੋਰ ਪੜ੍ਹੋ :-ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਮਾਮਲਿਆਂ ‘ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਾ. ਸੰਦੀਪ ਗਰਗ ਨੇ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿੱਥੇ ਸਮੇਂ ਵਿੱਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਪ੍ਰਾਥਮਿਕਤਾ ਜ਼ਿਲ੍ਹਾ ਨਿਵਾਸੀਆਂ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੈ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਵਿਕਾਰ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਨੂੰਨੀ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਟ੍ਰੈਫਿਕ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਓਵਰ ਲੋਡ ਟਰੱਕਾਂ/ਟਿੱਪਰਾਂ ਦੇ ਖਿਲਾਫ ਸਖਤ ਐਕਸ਼ਨ ਲਏ ਜਾਣਗੇ। ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਵਿੱਚ ਵਾਧਾ ਕੀਤੇ ਜਾਵੇਗਾ ਤਾਂ ਟ੍ਰੈਫਿਕ ਸਮੱਸਿਆ ਤੋ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਹਾਨਾਂ ਦੇ ਕਾਗਜ਼ੀ ਪੱਤਰ ਜਾਂ ਨੰਬਰ ਪਲੇਟ ਨਹੀਂ ਹੋਣਗੇ ਉਨ੍ਹਾਂ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਕੁੱਝ ਸ਼ਰਾਰਤੀ ਨੌਜਵਾਨ ਜੋਂ ਬਜ਼ਾਰ, ਸਕੂਲਾਂ, ਕਾਲਜਾਂ ਅਤੇ ਸੜਕਾਂ ‘ਤੇ ਲੜਕੀਆਂ ਨਾਲ ਛੇੜ-ਛਾੜ ਦੇ ਮਕਸਦ ਨਾਲ ਤੇਜ਼ ਆਵਾਜ਼ ਹੋਰਨ ਅਤੇ ਬੁਲਟ ਮੋਟਰਸਾਇਕਲਾਂ ਦੇ ਪਟਾਕੇ ਵਜਾਉਂਦੇ ਹਨ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦੇ ਮੋਟਰਸਾਇਕਲ ਬੋਂਡ ਕੀਤੇ ਜਾਣਗੇ। ਜ਼ਿਲ੍ਹੇ ਵਿੱਚ ਅਮਨ ਕਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ।