ਕੇਂਦਰ ਸਰਕਾਰ ਵੱਲੋਂ ਸੂਬੇ ਦੇ ਮਾਮਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਦਾ ਠੋਕਵਾਂ ਜਵਾਬ ਦੇਣ ਅਤੇ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀਆਂ ਸਾਜ਼ਿਸ਼ਾਂ ਖਿਲਾਫ ਇਕਜੁੱਟ ਹੋ ਕੇ ਖੜ੍ਹਨ ਲਈ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ : ਅਕਾਲੀ ਦਲ

Prof Prem Singh Chandumajra
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਮਾਮਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਦਾ ਠੋਕਵਾਂ ਜਵਾਬ ਦੇਣ ਅਤੇ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀਆਂ ਸਾਜ਼ਿਸ਼ਾਂ ਖਿਲਾਫ ਇਕਜੁੱਟ ਹੋ ਕੇ ਖੜ੍ਹਨ ਲਈ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦਣ : ਅਕਾਲੀ ਦਲ
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ ਚੰਡੀਗੜ੍ਹ ਦਾ ਤਬਾਦਲਾ ਕਰਨ ਦਾ ਬਿਆਨ ਬੇਤੁਕਾ, ਸਾਰੇ ਕਮਿਸ਼ਨਾਂ ਨੇ ਸਪਸ਼ਟ ਕਿਹਾ ਸੀ ਕਿ ਪੰਜਾਬ ਤੋਂ ਹਿੰਦੀ ਬੋਲਣ ਵਾਲਾ ਕੋਈ ਇਲਾਕਾ ਹਰਿਆਣਾ ਨੁੰ ਦੇਣ ਵਾਲਾ ਬਾਕੀ ਨਹੀਂ ਰਿਹਾ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ, 4 ਅਪ੍ਰੈਲ 2022

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ  ਉਹ ਇਕ ਸਰਬ ਪਾਰਟੀ ਮੀਟਿੰਗ ਸੱਦਣ ਤਾਂ ਜੋ ਕੇਂਦਰ ਸਰਕਾਰ ਵੱਲੋਂ ਸੁਬੇ ਦੇ ਮਾਮਲਿਆਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਦਾ ਠੋਕਵਾਂ ਜਵਾਬ ਦਿੱਤਾ ਜਾ ਸਕੇ ਅਤੇ ਹਰਿਆਣਾ ਦੇ ਇਸ਼ਾਰੇ ’ਤੇ ਪੰਜਾਬ ਤੋਂ ਇਸਦਾ ਦਰਿਆਈ ਪਾਣੀ ਤੇ ਜ਼ਮੀਨ ਖੋਹਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਖਿਲਾਫ  ਇਕਜੁੱਟ ਸਟੈਂਡ ਲਿਆ ਜਾ ਸਕੇ।

ਹੋਰ ਪੜ੍ਹੋ :-ਹਰਪਾਲ ਸਿੰਘ ਚੀਮਾ ਵੱਲੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਇਕ ਟਾਸਕਫੋੋਰਸ ਦੇ ਗਠਨ ਦਾ ਐਲਾਨ

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਕਜੁੱਟ ਮੁਹਾਜ਼ ਪੇਸ਼ ਕਰਨ ਵਿਚ ਨਾਕਾਮੀ ਹੀ ਅੱਜ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਜਦੋਂ ਕੇਂਦਰ ਨੇ ਪੰਜਾਬ ਤੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਇਸਦੀ ਸਥਾਈ ਮੈਂਬਰੀ ਖੋਹੀ ਸੀ ਤਾਂ ਮੁੱਖ ਮੰਤਰੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਪਣੀ ਮੀਟਿੰਗ ਵਿਚ ਇਸਦਾ ਜ਼ੋਰਦਾਰ ਵਿਰੋਧ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਇਸ ਨਾਲ ਕੇਂਦਰ ਦੇ ਹੌਂਸਲੇ ਹੋਰ ਖੁੱਲ੍ਹ ਗਏ ਤੇ ਉਸਨੇ ਚੰਡੀਗੜ੍ਹ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੁਲਾਜ਼ਮਾਂ ਲਈ ਕੇਂਦਰੀ ਸੇਵਾਵਾਂ ਨਿਯਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।

Êਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਗੱਲ ਹੋਣ ਤੋਂ ਦੋ ਦਿਨ ਬਾਅਦ ਆਪਣਾ ਪ੍ਰਤੀਕਰਮ ਟਵੀਟ ਕੀਤਾ ਜਦੋਂ ਕਿ ਇਸ ਮਾਮਲੇ ’ਤੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨਾਲ ਵੀ ਕੋਈ ਲਾਭ ਨਹੀਂ ਮਿਲਿਆ। ਉਹਨਾਂ ਕਿਹਾ ਕਿ ਹੁਣ ਸੋਧਾਂ ਕਰਨ ਲਈ ਬਹੁਤ ਦੇਰ ਹੋ ਗਈ ਹੈ।

ਉਹਨਾਂ ਕਿਹਾ ਕਿ ਭਾਜਪਾ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਕਮਜ਼ੋਰੀ ਦਾ ਲਾਭ ਲੈ ਰਹੀ ਹੈ ਅਤੇ ਪੰਜਾਬ ਨੂੰ ਖੂੰਜੇ ਲਗਾ ਰਹੀ ਹੈ ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ ਜਿਸਦਾ ਕੋਈ ਤਰਕ ਨਹੀਂ ਹੈ।

ਉੁਹਨਾਂ ਕਿਹਾ ਕਿ ਸਾਰੇ ਕਮਿਸ਼ਨ ਇਹ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿਚ ਹੁਣ ਹਿੰਦੀ ਬੋਲਦੇ ਕੋਈ ਇਲਾਕੇ ਨਹੀਂ ਰਹੇ ਜੋ ਹਰਿਆਣਾ ਵਿਚ ਸ਼ਾਮਲ ਕੀਤੇ ਜਾਣ ਪਰ ਸ੍ਰੀ ਖੱਟਰ ਹਾਲੇ ਵੀ ਪੰਜਾਬ ’ਤੇ ਦਬਾਅ ਬਣਾਉਣ ਲਈ ਤੇ ਚੰਡੀਗੜ੍ਹ ਵੰਡਣ ਲਈ ਬਿਆਨਬਾਜ਼ੀ ਕਰ ਰਹੇ ਹਨ।

ਅਕਾਲੀ ਆਗੂ ਨੇ ਕਿਹਾ ਕਿ ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਸੀ ਅਤੇ ਰਹੇਗਾ ਤੇ ਇਸਨੁੰ ਕੇਂਦਰ ਸ਼ਾਸਤ ਪ੍ਰਦੇਸ਼ ਸਿਰਫ ਆਰਜ਼ੀ ਤੌਰ ’ਤੇ ਬਣਾਇਆ ਗਿਆ ਸੀ। ਉਹਨਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਕੋਈ ਸ਼ਰਤਾਂ ਨਹੀਂ ਲਗਾਈਆਂ ਜਾ ਸਕਦੀਆਂ ਜਿਵੇਂ ਕਿ ਹਰਿਆਣਾ ਦੇ ਮੁੱਖ ਮੰਤਰੀ ਲਗਾ ਰਹੇ ਹਨ।

Êਪ੍ਰੋ. ਚੰਦੂਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਇਕਾਈ ਨੁੰ ਵੀ ਕਿਹਾ ਕਿ ਉਹ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰੇ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦਰਿਆਈ ਪਾਣੀਆਂ ਸਮੇਤ ਪੰਜਾਬ ਦੇ ਮਸਲਿਆਂ ਬਾਰੇ ਦੋਗਲੇ ਮਿਆਰ ਅਪਣਾ ਰਹੀ ਹੈ ਜਿਸ ਨਾਲ ਹਰਿਆਣਾ ਦੇ ਮੁੱਖ ਮੰਤਰੀ ਦਾ ਹੌਂਸਲਾ ਵੱਧ ਗਿਆ ਹੈ ਤੇ ਉਹ ਹੁਣ ਚੰਡੀਗੜ੍ਹ ਪੰਜਾਬ ਨੁੰ ਦੇਣ ਲਈ ਸ਼ਰਤਾਂ ਰੱਖਣ ਲੱਗ ਪਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ  ਸਪਸ਼ਟ ਕਰੇ ਕਿ ਉਹ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਹੈ ਜਾਂ ਫਿਰ ਕੇਜਰੀਵਾਲ ਦੇ ਨਾਲ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਬੇਤੁਕੀ ਬਿਆਨਬਾਜ਼ੀ ਪੰਜਾਬ ਦੇ ਕਿਸੇ ਕੰਮ ਦੀ ਨਹੀਂ ਹੈ।
 
Spread the love