ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

Free preparation of physical test written paper
ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈਸਟ/ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਫਾਜ਼ਿਲਕਾ 5 ਅਪ੍ਰੈਲ 2022

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਵਿੱਚ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਸਾਲ 2022-23 ਦੌਰਾਨ ਆਉਣ ਵਾਲੀਆਂ ਸੰਭਾਵਿਤ ਫੌਜ ਦੀਆਂ ਭਰਤੀਆਂ ਰੈਲੀਆਂ ਲਈ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਹਕੂਮਤ ਸਿੰਘ ਵਾਲਾ ਕੈਂਪ ਦੇ ਇੰਨਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਜਿਲ੍ਹਾ ਫਾਜਿਲਕਾ  ਦੇ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ਫਿਜ਼ੀਕਲ੍ਹ ਟ੍ਰੇਨਿੰਗ/ਲਿਖਤੀ ਪੇਪਰ ਦੀ ਤਿਆਰੀ ਬਿਲਕੁੱਲ ਮੁਫ਼ਤ ਕਰਵਾਈ ਜਾਵੇਗੀ।

ਹੋਰ ਪੜ੍ਹੋ :-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ‘ਚ ਸਾਊਡ ਸਿਸਟਮ ਰਾਹੀ ਨਸ਼ਿਆਂ ਦੇ ਪ੍ਰਚਾਰ ਕਰਨ ਵਾਲੇ ਗਾਣੇ ਚਲਾਉਣ ‘ਤੇ ਪਾਬੰਦੀ

ਉੁਨ੍ਹਾਂ ਕਿਹਾ ਕਿ ਕੈਂਪ ਵਿੱਚ ਮੁਫ਼ਤ ਖਾਣਾ ਅਤੇ ਮੁਫ਼ਤ ਰਹਾਇਸ਼ ਦਾ ਪ੍ਰਬੰਧ ਹੈ।ਕੈਂਪ ਵਿੱਚ ਟ੍ਰੇਨਿੰਗ ਲੈਣ ਲਈ ਸਕਰੀਨਿੰਗ 11 ਅਪ੍ਰੈਲ ਤੋਂ ਰੋਜ਼ਾਨਾ ਸਵੇਰੇ 9 ਵਜ੍ਹੇ ਤੋਂ 11 ਵਜ੍ਹੇ ਤੱਕ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੈਂਪ ਵਿੱਚ ਸਕਰੀਨਿੰਗ ਸਮੇਂ ਰਹਾਇਸ਼ ਦੇ ਸਰਟੀਫਿਕੇਟ, ਜਾਤਿ ਦੇ ਸਰਟੀਫਿਕੇਟ, ਦਸਵੀਂ ਅਤੇ 10+2 ਪਾਸ ਅਸਲ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਦੇ ਖਾਤੇ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਣਾ ਹੈ ਅਤੇ ਵਧੇਰੇ ਜਾਣਕਾਰੀ ਲਈ  94638-31615, 83601-63527, 94639-03533 ਤੇ ਸਪੰਰਕ ਕਰ ਸਕਦੇ ਹਨ।

Spread the love