ਗੁਰਦਾਸਪੁਰ , 7 ਅਪ੍ਰੈਲ 2022
ਮੈਡਮ ਨਵਦੀਪ ਕੌਰ ਗਿੱਲ , ਗੁਰਦਾਸਪੁਰ (ਸੀਨੀਅਰ ਡਵੀਜ਼ਨ ) –ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਿੱਚ ਡੀ.ਡੀ.ਪੀ.ਓ. ਗੁਰਦਾਸਪੁਰ ਹਰਜਿੰਦਰ ਸਿੰਘ ਸੰਧੂ ਅਤੇ ਗੁਰਦਾਸਪੁਰ ਦੇ ਸਮੂਹ ਬੀ.ਡੀ.ਪੀ.ਓਜ਼ .ਨਾਲ ਮੀਟਿੰਗ ਰੱਖੀ ਗਈ । ਮੀਟਿੰਗ ਮਿਤੀ 14 ਮਈ, 2022 ਨੂੰ ਲਗਾਈ ਜਾ ਰਹੀਂ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਰੱਖੀ ਗਈ । ਮੀਟਿੰਗ ਵਿੱਚ ਮੈਡਮ ਨਵਦੀਪ ਕੌਰ ਗਿੱਲ ਨੇ ਸੰਬੋਧਨ ਕਰਦੇ ਹੋਏ ਸਮੂਹ ਬੀ.ਡੀ.ਪੀ.ਓਜ਼ . ਨੂੰ ਕਿਹਾ ਕਿ ਮਿਤੀ 14 ਮਈ, 2022 ਨੂੰ ਲਗਾਈ ਜਾ ਰਹੀਂ ਨੈਸ਼ਨਲ ਲੋਕ ਅਦਾਲਤ ਲਈ ਵੱਧ ਤੋਂ ਵੱਧ ਪਿੰਡਾਂ ਦੇ ਲੋਕਾਂ ਵਿੱਚ ਜਾਗਰੂਕਤਾ ਕਰਵਾਈ ਜਾਵੇ ਤਾਂ ਜੋ ਲੋਕ ਵੱਧ ਤੋਂ ਵੱਧ ਆਪਣੇ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਾ ਸਕਣ ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ
ਮੈਡਮ ਨਵਦੀਪ ਕੌਰ ਗਿੱਲ ,ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ ।
ਲੋਕ ਅਦਾਲਤਾਂ ਰਾਹੀਂ ਫੈਸਲਾ ਹੋਏ ਕੇਸਾਂ ਦੇ ਲਾਭਾਂ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ । ਇਸ ਨਾਲ ਝਗੜਾ ਹਮੇਸ਼ਾਂ ਲਈ ਖਤਮ ਹੋ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵੀ ਵਾਸਪ ਕੀਤੀ ਜਾਂਦੀ ਹੈ ।