ਗੁਰਦਾਸਪੁਰ, 8 ਅਪ੍ਰੈਲ 2022
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵੱਲੋਂ 13 ਅਪ੍ਰੈਲ ਨੂੰ ਬਟਾਲਾ ਦੀ ਪਸ਼ੂ ਮੰਡੀ ਵਿਚ ਸਵੇਰੇ 10 ਵਜੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਹੈਡਕੁਆਟਰ ਦੇ ਖੇਤੀਬਾੜੀ ਅਧਿਕਾਰੀ ਡਾ. ਰਣਧੀਰ ਸਿੰਘ ਠਾਕੁਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਹਲਕਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਬਟਾਲਾ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚਣਗੇ ਅਤੇ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਕਰਨਗੇ।ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
ਹੋਰ ਪੜ੍ਹੋ :-ਜ਼ਿਲ੍ਹਾ ਪ੍ਰਸ਼ਾਸਨ ਨੇ 9 ਅਪ੍ਰੈਲ ਨੂੰ ਫਾਜ਼ਿਲਕਾ `ਚ `ਨੋ ਫਲਾਈ ਜ਼ੋਨ` ਐਲਾਨਿਆ
ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਖੇਤੀਬਾੜੀ ਨਾਲ ਸਬੰਧਿਤ ਨਵੀਂ ਤਕਨੀਕਾਂ ਬਾਰੇ ਜਾਣਕਾਰੀ ਹਾਸਿਲ ਕਰਨ।