ਐਸ.ਏ.ਐਸ. ਨਗਰ ਦੀਆਂ ਮੰਡੀਆਂ ‘ਚ 4 ਹਜ਼ਾਰ 518 ਮੀਟ੍ਰਿਕ ਟਨ ਕਣਕ ਦੀ ਖ਼ਰੀਦ : ਅਮਿਤ ਤਲਵਾੜ

AMIT TALWAR
ਕਿਰਾਏਦਾਰਾਂ/ ਨੌਕਰਾਂ/ ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ
ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ
ਐਸ ਏ ਐਸ ਨਗਰ, 8 ਅਪ੍ਰੈਲ 2022
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੇ ਨਾਲ ਨਾਲ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 4 ਹਜ਼ਾਰ 588 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ  4 ਹਜ਼ਾਰ 518 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਵੱਲੋਂ ਦਿੱਤੀ ਗਈ  l
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 1 ਹਜ਼ਾਰ 525,  ਪਨਸਪ ਨੇ 799, ਵੇਅਰ ਹਾਊਸ ਨੇ 242, ਮਾਰਕਫੈੱਡ ਨੇ 1 ਹਜ਼ਾਰ 872 ਮੀਟ੍ਰਿਕ ਟਨ, ਐਫ. ਸੀ. ਆਈ. ਨੇ 0 ਅਤੇ ਵਪਾਰੀਆਂ ਨੇ 80 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਕੁੱਲ ਲਿਫਟਿੰਗ 2904 ਮੀਟਰਿਕ ਟਨ ਅਤੇ ਕੁੱਲ ਪੇਮੇਂਟ  5.59 ਕਰੋੜ ਹੋਈ। ਐਸ.ਏ.ਐਸ. ਨਗਰ ਜ਼ਿਲ੍ਹੇ ਵਿਚਲੀਆਂ 15 ਮੰਡੀਆਂ ਵਿੱਚ 01 ਲੱਖ 39 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਹੋਣ ਦੀ ਸੰਭਾਵਨਾ ਹੈ।
Spread the love